PreetNama
ਸਮਾਜ/Socialਖਾਸ-ਖਬਰਾਂ/Important News

ਗੁਰਪਤਵੰਤ ਸਿੰਘ ਪੰਨੂ ਮਾਮਲੇ ’ਚ ਅਮਰੀਕੀ ਸਰਕਾਰ ਨੂੰ ਤਿੰਨ ਦਿਨਾਂ ਅੰਦਰ ਸਬੂਤ ਦੇਣ ਦੇ ਹੁਕਮ ਜਾਰੀ, ਨਿਖਿਲ ਗੁਪਤਾ ਦੀ ਪਟੀਸ਼ਨ ‘ਤੇ ਕੀਤੀ ਕਾਰਵਾਈ

ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ ’ਚ ਨਿਊਯਾਰਕ ਦੀ ਅਦਾਲਤ ਨੇ ਸਰਕਾਰ ਨੂੰ ਨਿਖਿਲ ਗੁਪਤਾ ਨੂੰ ਉਨ੍ਹਾਂ ਸਬੂਤਾਂ ਦੀ ਜਾਣਕਾਰੀ ਦੇਣ ਨੂੰ ਕਿਹਾ ਹੈ, ਜਿਨ੍ਹਾਂ ਦੇ ਆਧਾਰ ’ਤੇ ਉਸ ਨੂੰ ਮੁਲਜ਼ਮ ਬਣਾਇਆ ਗਿਆ ਹੈ। ਪੰਨੂ ਅਮਰੀਕੀ ਨਾਗਰਿਕ ਹੈ ਤੇ ਉੱਥੋਂ ਹੀ ਖ਼ਾਲਿਸਤਾਨ ਸਬੰਧੀ ਗਤੀਵਿਧੀਆਂ ਚਲਾਉਂਦਾ ਹੈ। ਅਦਾਲਤ ’ਚ ਨਿਖਿਲ ਗੁਪਤਾ ਦੇ ਵਕੀਲ ਨੇ ਆਪਣੇ ਮੁਵੱਕਲ ’ਤੇ ਲੱਗੇ ਦੋਸ਼ਾਂ ਦੇ ਸਬੰਧ ’ਚ ਸਬੂਤਾਂ ਦੀ ਜਾਣਕਾਰੀ ਮੰਗੀ ਹੈ, ਜਿਸ ਨਾਲ ਉਹ ਉਸ ਦਾ ਬਚਾਅ ਕਰ ਸਕੇ। ਅਮਰੀਕਾ ਦੇ ਜ਼ਿਲ੍ਹਾ ਜੱਜ ਵਿਕਟਰ ਮਾਰੇਰੋ ਨੇ ਅਮਰੀਕੀ ਸਰਕਾਰ ਨੂੰ ਦਿੱਤੇ ਹੁਕਮ ’ਚ ਤਿੰਨ ਦਿਨਾਂ ਅੰਦਰ ਸਬੂਤਾਂ ਦੀ ਜਾਣਕਾਰੀ ਗੁਪਤਾ ਦੇ ਵਕੀਲ ਨੂੰ ਦੇਣ ਲਈ ਕਿਹਾ ਹੈ। 52 ਸਾਲਾ ਗੁਪਤਾ ’ਤੇ ਦੋਸ਼ ਹਨ ਕਿ ਉਸ ਨੇ ਪੰਨੂ ਦੀ ਹੱਤਿਆ ਕਰਵਾਉਣ ਲਈ ਸੁਪਾਰੀ ਲਈ ਸੀ। ਅਦਾਲਤ ’ਚ ਪੇਸ਼ ਮਾਮਲੇ ’ਚ ਦੱਸਿਆ ਗਿਆ ਹੈ ਕਿ ਗੁਪਤਾ ਜਦੋਂ ਹੱਤਿਆ ਲਈ ਅਪਰਾਧੀ ਦੀ ਤਲਾਸ਼ ਕਰ ਰਿਹਾ ਸੀ ਤਾਂ ਸਾਜ਼ਿਸ਼ ਤੋਂ ਪਰਦਾ ਉੱਠ ਗਿਆ। ਇਹ ਦੋਸ਼ ਸਾਬਤ ਹੋਣ ’ਤੇ ਗੁਪਤਾ ਨੂੰ ਦਸ ਸਾਲ ਦੀ ਸਜ਼ਾ ਹੋ ਸਕਦੀ ਹੈ। ਅਮਰੀਕਾ ਦੀ ਗੁਜ਼ਾਰਿਸ਼ ’ਤੇ ਚੈੱਕ ਗਣਰਾਜ ਨੇ ਗੁਪਤਾ ਨੂੰ 30 ਜੂਨ, 2023 ਨੂੰ ਗ੍ਰਿਫ਼ਤਾਰ ਕੀਤਾ ਸੀ।

Related posts

Wildfire in California: ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਨਾਲ 10,000 ਤੋਂ ਜ਼ਿਆਦਾ ਘਰਾਂ ਨੂੰ ਖਤਰਾ

On Punjab

G20 Conference: ਜੀ-20 ਸੰਮੇਲਨ ‘ਚ ਆਏ ਮਹਿਮਾਨਾਂ ਨੂੰ ਦਿੱਤੀ ਗਈ ‘ਇੰਡੀਆ: ਦਿ ਮਦਰ ਆਫ ਡੈਮੋਕਰੇਸੀ’ ਕਿਤਾਬ, ਜਾਣੋ ਕਿਉਂ ਹੈ ਖਾਸ

On Punjab

ਦਿਲ ਦਹਿਲਾ ਦੇਣ ਵਾਲੀ ਘਟਨਾ, ਇੱਕੋ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼; 2 ਦੀ ਮੌਤ

On Punjab