59.23 F
New York, US
May 16, 2024
PreetNama
ਖਬਰਾਂ/Newsਖਾਸ-ਖਬਰਾਂ/Important News

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।

ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

Related posts

COVID-19 Vaccine: ਕੋਰੋਨਾ ਦੀ ਦਵਾਈ ਬਣਾਉਣ ‘ਚ ਅਮਰੀਕਾ ਨੂੰ ਮਿਲੀ ਕਾਮਯਾਬੀ?

On Punjab

ਚੀਨ ਨੂੰ ਅਜੇ ਵੀ ਟਰੰਪ ਤੋਂ ਖਤਰਾ, ਜਾਂਦੇ-ਜਾਂਦੇ ਕਰ ਸਕਦਾ ਇਹ ਕੰਮ

On Punjab

pakistan : ਈਸ਼ਨਿੰਦਾ ਦੇ ਦੋਸ਼ੀ ਨੂੰ ਮਾਰਨ ਦੇ ਦੋਸ਼ ‘ਚ 50 ਗ੍ਰਿਫ਼ਤਾਰ, ਥਾਣੇ ‘ਚ ਭੀੜ ਨੇ ਕੁੱਟ-ਕੁੱਟ ਕੇ ਕਰ ਦਿੱਤੀ ਸੀ ਹੱਤਿਆ

On Punjab