PreetNama
ਖਬਰਾਂ/Newsਖਾਸ-ਖਬਰਾਂ/Important News

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।

ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

Related posts

ਥਰਮਲ ਪਲਾਂਟ ਰੂਪਨਗਰ ਦੇ ਸਮੁੱਚੇ ਯੂਨਿਟ ਹੋਏ ਬੰਦ

On Punjab

ਹਿਮਾਚਲ ਦੇ ਸਿਰਮੌਰ ਵਿੱਚ ਬੱਸ ਹਾਦਸਾ; ਅੱਠ ਹਲਾਕ; ਪੰਜ ਜ਼ਖਮੀ

On Punjab

Boris Johnson India Visit : ਭਾਰਤ ਆ ਰਹੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ, ਡ੍ਰੈਗਨ ਨੂੰ ਘੇਰਨਾ ਵੀ ਹੈ ਮਕਸਦ

On Punjab