PreetNama
ਰਾਜਨੀਤੀ/Politics

J&K strips DSP Sher-e-Kashmir medal: ਜੰਮੂ-ਕਸ਼ਮੀਰ ਸਰਕਾਰ ਵੱਲੋਂ ਬੁੱਧਵਾਰ ਨੂੰ ਡੀਐਸਪੀ ਦਵਿੰਦਰ ਸਿੰਘ ਨੂੰ ਦਿੱਤਾ ਗਿਆ ਸ਼ੇਰ-ਏ-ਕਸ਼ਮੀਰ ਦਾ ਤਮਗ਼ਾ ਖੋਹ ਲਿਆ ਗਿਆ ਹੈ । ਸਰਕਾਰ ਵੱਲੋਂ ਉਸਦੀ ਗ੍ਰਿਫਤਾਰੀ ਤੋਂ ਬਾਅਦ ਇਸ ਨੂੰ ਵਾਪਸ ਲਿਆ ਗਿਆ ਹੈ । ਗ੍ਰਹਿ ਵਿਭਾਗ ਵੱਲੋਂ ਮੈਡਲ ਵਾਪਿਸ ਲੈਣ ਦੇ ਆਦੇਸ਼ ਦਿੱਤੇ ਗਏ ਹਨ । ਜੰਮੂ-ਕਸ਼ਮੀਰ ਦੇ ਪੁਲਿਸ ਮੁਖੀ ਦਿਲਬਾਗ਼ ਸਿੰਘ ਨੇ ਬੁੱਧਵਾਰ ਨੂੰ ਕਿਹਾ ਗਿਆ ਸੀ ਕਿ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਕੀਤੇ ਗਏ ਡੀਐੱਸਪੀ ਦਵਿੰਦਰ ਸਿੰਘ ਨੂੰ ਬਰਖ਼ਾਸਤ ਕਰਨ ‘ਤੇ ਇਹ ਮਾਮਲਾ ਰਾਸ਼ਟਰੀ ਜਾਂਚ ਏਜੰਸੀ (NIA) ਹਵਾਲੇ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ ।

ਦਰਅਸਲ, ਪੁਲਿਸ ਵੱਲੋਂ ਸਾਲ 2018 ਦੌਰਾਨ ਆਜ਼ਾਦੀ ਦਿਹਾੜੇ ਮੌਕੇ ਜੰਮੂ-ਕਸ਼਼ਮੀਰ ਸਰਕਾਰ ਨੂੰ ਦਵਿੰਦਰ ਸਿੰਘ ਨੂੰ ਦਿੱਤਾ ਵੀਰਤਾ ਮੈਡਲ ਵਾਪਸ ਲੈਣ ਦੀ ਸਿਫ਼ਾਰਸ਼ ਕੀਤੀ ਗਈ ਹੈ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ । ਪੁਲਿਸ ਦਾ ਕਹਿਣਾ ਹੈ ਕਿ ਉਹ ਅਜਿਹੇ ਲੋਕਾਂ ਨੂੰ ਬਚਾਉਣ ਜਾਂ ਸੁਰੱਖਿਆ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਨਹੀਂ ਕਰਦੇ ।

ਉਥੇ ਹੀ ਦੂਜੇ ਪਾਸੇ NIA ਦੇ ਡਾਇਰੈਕਟਰ ਜਨਰਲ ਵਾਈਸੀ ਮੋਦੀ ਵੱਲੋਂ ਬੁੱਧਵਾਰ 15 ਜਨਵਰੀ ਨੂੰ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨਾਲ ਮੁਲਾਕਾਤ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ NIA ਦੇ ਡਾਇਰੈਕਟਰ ਜਨਰਲ ਵਾਈਸੀ ਮੋਦੀ ਵੱਲੋਂ ਇਸ ਮਾਮਲੇ ਦੀ ਜਾਂਚ ਦੀ ਪ੍ਰਗਤੀ ਨੂੰ ਲੈ ਕੇ ਗ੍ਰਹਿ ਸਕੱਤਰ ਨੂੰ ਜਾਣਕਾਰੀ ਦਿੱਤੀ ਗਈ ਹੈ । ਇਸ ਮਾਮਲੇ ਵਿੱਚ NIA ਨੂੰ ਸਾਰੇ ਪੱਖਾਂ ਦੀ ਵਿਸਥਾਰ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ, ਜਿਸ ਨਾਲ ਗ੍ਰਿਫ਼ਤਾਰ DSP ਦੇ ਕਾਰਨਾਮਿਆਂ ਦਾ ਕੱਚਾ ਚਿੱਠਾ ਖੋਲ੍ਹਿਆ ਜਾ ਸਕੇ ।

ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਵੱਲੋਂ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨਾਲ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਸੁਰੱਖਿਆ ਬਲਾਂ ਵੱਲੋਂ ਡੀਐਸਪੀ ਨਾਲ ਨਵੀਦ ਅਹਿਮਦ ਉਰਫ ਬੱਬੂ, ਰਾਫੀ ਅਹਿਮਦ ਰਾਥਰ ਉਰਫ ਆਰਿਫ ਤੇ ਇਰਫਾਨ ਅਹਿਮਦ ਮੀਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ । ਸੁਰੱਖਿਆ ਬਲਾਂ ਨੇ ਇਨ੍ਹਾਂ ਕੋਲੋਂ ਤਿੰਨ AK-47 ਰਾਈਫ਼ਲਾਂ ਤੋਂ ਇਲਾਵਾ ਹੋਰ ਗੋਲ਼ੀ-ਸਿੱਕਾ ਵੀ ਬਰਾਮਦ ਕੀਤਾ ਸੀ ।

Related posts

JNU ਹਿੰਸਾ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ: CM ਕੈਪਟਨ

On Punjab

ਸਿੱਖ ਕਤਲੇਆਮ ‘ਤੇ ਸੁਣਵਾਈ, ਅਦਾਲਤ ਨੇ ਪੁੱਛਿਆ ਅਜੇ ਤੱਕ ਬਿਆਨ ਦਰਜ ਕਿਉਂ ਨਹੀਂ ਹੋਏ?

On Punjab

ਕੋਰੋਨਾ ਖਿਲਾਫ਼ ਜੰਗ ਦੌਰਾਨ ਮੋਦੀ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

On Punjab
%d bloggers like this: