PreetNama
ਸਮਾਜ/Social

JNU ਹਿੰਸਾ ਤੋਂ ਬਾਅਦ AMU, BHU ਤੇ ਇਲਾਹਾਬਾਦ ਯੂਨੀਵਰਸਿਟੀ ‘ਚ ਅਲਰਟ ਜਾਰੀ

JNU Violence Alert: ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਐਤਵਾਰ ਦੇਰ ਸ਼ਾਮ ਨਕਾਬਪੋਸ਼ ਬਦਮਾਸ਼ਾਂ ਵੱਲੋਂ ਕੀਤੇ ਹੰਗਾਮੇ ਵਿੱਚ ਦੋ ਦਰਜਨ ਤੋਂ ਜ਼ਿਆਦਾ ਵਿਦਿਆਰਥੀਆਂ ਸਮੇਤ ਅਧਿਆਪਕਾਂ ਦੇ ਵੀ ਜ਼ਖ਼ਮੀ ਹੋ ਗਏ ਹਨ । ਜਿਸ ਤੋਂ ਬਾਅਦ ਹੁਣ ਤਿੰਨ ਕੇਂਦਰੀ ਯੂਨੀਵਰਸਿਟੀਜ਼ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ । ਇਸ ਹਿੰਸਾ ਤੋਂ ਬਾਅਦ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿੱਚ ਐਤਵਾਰ ਰਾਤ ਨੂੰ ਹੀ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ, ਜਦਕਿ ਇਲਾਹਾਬਾਦ ਯੂਨੀਵਰਸਿਟੀ ਤੇ ਕਾਸ਼ੀ ਹਿੰਦੂ ਯੂਨੀਵਰਸਿਟੀ (BHU) ਵਿੱਚ ਸੋਮਵਾਰ ਨੂੰ ਅਲਰਟ ਜਾਰੀ ਕੀਤਾ ਗਿਆ ਹੈ ।

ਦੱਸ ਦੇਈਏ ਕਿ ਦਿੱਲੀ ਦੀ ਜਵਾਹਰ ਲਾਲ ਯੂਨੀਵਰਸਿਟੀ ਵਿੱਚ ਹੋਏ ਹੰਗਾਮੇ ਤੋਂ ਬਾਅਦ ਇਸਦਾ ਸਭ ਤੋਂ ਪਹਿਲਾਂ ਅਸਰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿੱਚ ਦੇਖਿਆ ਗਿਆ । ਜਿੱਥੇ ਪ੍ਰਸ਼ਾਸਨ ਨੇ ਤੁਰੰਤ ਉਨ੍ਹਾਂ ਨੂੰ ਕਾਬੂ ਕੀਤਾ । ਇਸ ਹੰਗਾਮੇ ਤੋਂ ਬਾਅਦ ਕੁਝ ਵਿਦਿਆਰਥੀਆਂ ਨੇ ਦੇਰ ਰਾਤ ਮੋਮਬੱਤੀਆਂ ਜਗਾ ਕੇ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ ।

ਇਸ ਪ੍ਰਦਰਸ਼ਨ ਤੋਂ ਬਾਅਦ ਅਲੀਗੜ੍ਹ ਮਸੁਲਿਮ ਯੂਨੀਵਰਸਿਟੀ (AMU), ਕਾਸ਼ੀ ਹਿੰਦੂ ਯੂਨੀਵਰਸਿਟੀ (BHU) ਤੇ ਇਲਾਹਾਬਾਦ ਸੈਂਟਰਲ ਯੂਨੀਵਰਸਿਟੀ ਵਿੱਚ ਪੁਲਿਸ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਰਾਬਤਾ ਰੱਖਣ ਦੇ ਹੁਕਮ ਦਿੱਤੇ ਗਏ ਹਨ ।

ਦੱਸ ਦੇਈਏ ਕਿ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ । JNU ਵਿੱਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਹੁਣ AMU ਵਿੱਚ ਤਿਰੰਗਾ ਯਾਤਰਾ ਦਾ ਐਲਾਨ ਕੀਤਾ ਗਿਆ ਹੈ । ਇਹ ਤਿਰੰਗਾ ਯਾਤਰਾ ਦੁਪਹਿਰੇ 3 ਵਜੇ ਕੱਢੀ ਜਾਵੇਗੀ ।

ਜਿਸਨੂੰ ਦੇਖਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਬਲ ਤਾਇਨਾਤ ਹੈ । ਇਸ ਵਿੱਚ ਰੈਪਿਡ ਐਕਸ਼ਨ ਫੋਰਸ, ਪੀਏਸੀ ਸਮੇਤ ਸਿਵਲ ਪੁਲਿਸ ਫੋਰਸ ਤੇ ਪੁਲਿਸ ਦੇ ਆਹਲਾ ਅਧਿਕਾਰੀ ਮੌਜੂਦ ਹਨ ।

Related posts

ਇੰਗਲੈਂਡ ਤੇ ਵੇਲਜ਼ ‘ਚ ਦੂਜੇ ਧਰਮਾਂ ਨਾਲੋਂ ਸਿਹਤਮੰਦ ਅਤੇ ਫਿੱਟ ਹਨ ਹਿੰਦੂ, ਮਰਦਮਸ਼ੁਮਾਰੀ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ

On Punjab

ਕੇਂਦਰ ਵੱਲੋਂ ਅਮਰਨਾਥ ਯਾਤਰਾ ਲਈ 580 CAPF ਕੰਪਨੀਆਂ ਤਾਇਨਾਤ ਕਰਨ ਦਾ ਫ਼ੈਸਲਾ

On Punjab

ਇੰਡੋਨੇਸ਼ੀਆ ਦੇ ਸੇਮੇਰੂ ਜਵਾਲਾਮੁਖੀ ’ਚ ਹੋਇਆ ਧਮਾਕਾ, 34 ਦੀ ਮੌਤ, ਦੇਖੋ ਤਬਾਹੀ ਦਾ ਵੀਡੀਓ

On Punjab