48.65 F
New York, US
April 21, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

Kedarnath Temple ਵਿੱਚ ਮੋਬਾਈਲ ਫੋਨ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ

ਨਵੀਂ ਦਿੱਲੀ- ਕੇਦਾਰਨਾਥ ਮੰਦਰ ਪ੍ਰਬੰਧਕਾਂ ਨੇ ਮੰਦਰ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਮੰਦਰ ਕਮੇਟੀ ਦੇ ਮੈਂਬਰ ਵਿਨੀਤ ਪੋਸਤੀ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਮੰਦਰ ਦੇ ਅੰਦਰ ਮੋਬਾਈਲ ਲੈ ਕੇ ਜਾਣਾ, ਫੋਟੋਆਂ ਖਿੱਚਣੀਆਂ, ਵੀਡੀਓ ਬਣਾਉਣਾ ਜਾਂ ਰੀਲਾਂ ਰਿਕਾਰਡ ਕਰਨਾ ਸਖ਼ਤ ਮਨ੍ਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਸ਼ਰਧਾਲੂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਮੇਟੀ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਧਾਰਮਿਕ ਮਰਿਆਦਾ ਬਣਾਈ ਰੱਖਣ ਤਾਂ ਜੋ ਹਰ ਕੋਈ ਸ਼ਾਂਤੀਪੂਰਨ ਤਰੀਕੇ ਨਾਲ ਦਰਸ਼ਨ ਕਰ ਸਕੇ।

ਕੇਦਾਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਵਧਦੀ ਭੀੜ ਨੂੰ ਦੇਖਦਿਆਂ ਸਥਾਨਕ ਪੁਲੀਸ ਨੇ ਟਰੈਫਿਕ ਦੇ ਸੁਚਾਰੂ ਪ੍ਰਬੰਧਾਂ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਹੈ। ਅਧਿਕਾਰੀਆਂ ਅਨੁਸਾਰ ਕੌਮੀ ਮਾਰਗਾਂ ਤੋਂ ਲੈ ਕੇ ਸੰਪਰਕ ਸੜਕਾਂ ਤੱਕ ਟਰੈਫਿਕ ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਯਾਤਰਾ ਦੌਰਾਨ ਜਾਮ ਦੀ ਸਥਿਤੀ ਪੈਦਾ ਨਾ ਹੋਵੇ। ਮੁੱਖ ਪੁਆਇੰਟਾਂ ‘ਤੇ ਲੋੜੀਂਦੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ਜੋ ਵਾਹਨਾਂ ਦੀ ਆਵਾਜਾਈ ਨੂੰ ਕੰਟਰੋਲ ਕਰਨਗੇ ਅਤੇ ਅਨੁਸ਼ਾਸਨ ਬਣਾਈ ਰੱਖਣਗੇ। ਇਸ ਤੋਂ ਇਲਾਵਾ ਵਾਹਨਾਂ ਦੇ ਦਬਾਅ ਨੂੰ ਘੱਟ ਕਰਨ ਲਈ ਯਾਤਰਾ ਮਾਰਗ ‘ਤੇ ਪੱਕੇ ਅਤੇ ਕੱਚੇ ਪਾਰਕਿੰਗ ਸਥਾਨਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਮੰਦਰ ਵਿੱਚ ਤਾਇਨਾਤ ਅਧਿਕਾਰੀ ਨਿਯਮਾਂ ਦੀ ਪਾਲਣਾ ‘ਤੇ ਨਜ਼ਰ ਰੱਖਣਗੇ ਅਤੇ ਪਾਬੰਦੀਸ਼ੁਦਾ ਖੇਤਰਾਂ ਵਿੱਚ ਮੋਬਾਈਲ ਮਿਲਣ ‘ਤੇ ਉਨ੍ਹਾਂ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ। ਕਮੇਟੀ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਸ਼ਰਧਾਲੂ ਸੋਸ਼ਲ ਮੀਡੀਆ ਦੀਆਂ ਗਤੀਵਿਧੀਆਂ ਦੀ ਬਜਾਏ ਪੂਰੀ ਤਰ੍ਹਾਂ ਭਗਤੀ ਅਤੇ ਪੂਜਾ ਵੱਲ ਧਿਆਨ ਦੇ ਸਕਣਗੇ। ਕੇਦਾਰਨਾਥ ਵਿੱਚ ਲਗਾਈ ਗਈ ਇਹ ਪਾਬੰਦੀ ਪਿਛਲੇ ਦਿਨੀਂ ਮੰਦਰ ਦੇ ਅੰਦਰ ਵਾਇਰਲ ਹੋਈਆਂ ਵੀਡੀਓਜ਼ ਅਤੇ ਰੀਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦਾਂ ਤੋਂ ਬਾਅਦ ਲਗਾਈ ਗਈ ਹੈ। ਧਾਰਮਿਕ ਆਗੂਆਂ ਨੇ ਵੀ ਇਸ ਫੈਸਲੇ ਦਾ ਸਮਰਥਨ ਕਰਦਿਆਂ ਇਸ ਨੂੰ ਦੇਸ਼ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਦੀ ਸ਼ਾਨ ਬਣਾਈ ਰੱਖਣ ਲਈ ਜ਼ਰੂਰੀ ਦੱਸਿਆ ਹੈ।

Related posts

ਅਮਰੀਕਾ ‘ਚ ਅੰਨ੍ਹੇਵਾਹ ਫਾਇਰਿੰਗ, 4 ਦੀ ਮੌਤ, 3 ਜ਼ਖ਼ਮੀ

On Punjab

ਅਧਿਕਾਰੀ ਨੇ ਮਹਿਲਾ ਪੱਤਰਕਾਰ ਨੂੰ 2 ਸਵਾਲ ਪੁੱਛਣ ਤੋਂ ਰੋਕਿਆ, ਵਾਇਰਲ ਹੋ ਰਿਹਾ ਵਿੱਤ ਮੰਤਰੀ ਦਾ ਇਹ ਜਵਾਬ

On Punjab

ਭਾਰਤਵੰਸ਼ੀ ਜੋੜੇ ਨੇ ਬਿਹਾਰ ਤੇ ਝਾਰਖੰਡ ਦੇ ਪੇਂਡੂ ਖੇਤਰਾਂ ‘ਚ ਸਿਹਤ ਸੇਵਾਵਾਂ ‘ਤੇ ਖ਼ਰਚ ਕਰਨ ਲਈ ਇਕ ਕਰੋੜ ਦਾ ਕੀਤਾ ਦਾਨ

On Punjab