76.12 F
New York, US
August 16, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

Khanna ਦੇ ਹੋਟਲ ਵਿੱਚੋਂ ਮਿਲੀ ਲੜਕੇ-ਲੜਕੀ ਦੀ ਲਾਸ਼; ਇੱਕ ਰਿਵਾਲਵਰ ਵੀ ਬਰਾਮਦ

ਖੰਨਾ-  ਅੱਜ ਖੰਨਾ ਸ਼ਹਿਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੇ ਇੱਕ ਹੋਟਲ ‘ਗਰੀਨ ਲੈਂਡ’ ਦੇ ਕਮਰਾ ਨੰਬਰ 104 ਵਿੱਚੋਂ ਸ਼ਾਮ ਦੇ ਸਮੇਂ ਇੱਕ ਲੜਕੇ ਅਤੇ ਲੜਕੀ ਦੀਆਂ ਗੋਲੀਆਂ ਨਾਲ ਵਿੰਨ੍ਹਿਆਂ ਲਾਸ਼ਾਂ ਬਰਾਮਦ ਹੋਈਆਂ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਲੜਕੇ ਅਤੇ ਲੜਕੀ ਨੇ ਉਪਰੋਕਤ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਸੀ। ਅੱਜ ਸ਼ਾਮ 5 ਵਜੇ ਤੱਕ ਜਦੋਂ ਉਹ ਹੋਟਲ ਦੇ ਕਮਰੇ ਵਿੱਚੋਂ ਬਾਹਰ ਨਹੀਂ ਆਏ, ਤਾਂ ਹੋਟਲ ਦੇ ਮੈਨੇਜਰ ਨੇ ਇਸ ਦੀ ਪੜਤਾਲ ਕੀਤੀ। ਉਨ੍ਹਾਂ ਨੇ ਜਾ ਕੇ ਦਰਵਾਜ਼ਾ ਖੜਕਾਇਆ ਪਰ ਦਰਵਾਜ਼ਾ ਨਾ ਖੁੱਲ੍ਹਣ ‘ਤੇ ਸਥਾਨਕ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਨੇ ਆ ਕੇ, ਦਰਵਾਜ਼ਾ ਨਾ ਖੁੱਲ੍ਹਣ ਉਪਰੰਤ ਹੋਟਲ ਦੇ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ। ਅੰਦਰ ਦੋਵਾਂ ਦੀਆਂ ਗੋਲੀਆਂ ਨਾਲ ਵਿੰਨ੍ਹਿਆਂ ਲਾਸ਼ਾਂ ਪਈਆਂ ਸਨ ਅਤੇ ਇੱਕ 9 ਐੱਮ ਐੱਮ  ਰਿਵਾਲਵਰ ਵੀ ਪਿਆ ਸੀ।

ਲੜਕੇ-ਲੜਕੀ ਦੀ ਤਲਾਸ਼ੀ ਉਪਰੰਤ ਪਤਾ ਲੱਗਾ ਕਿ ਲੜਕੀ ਹਰਪ੍ਰੀਤ ਕੌਰ ਤਰਨ ਤਾਰਨ ਦੀ ਰਹਿਣ ਵਾਲੀ ਹੈ ਅਤੇ ਲੜਕਾ ਮਨਜੀਤ ਸਿੰਘ ਮੱਖੂ (ਜ਼ਿਲ੍ਹਾ ਫ਼ਿਰੋਜ਼ਪੁਰ) ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਇਹ ਦੋਵੇਂ ਵਿਆਹੇ ਹੋਏ ਸਨ। ਮ੍ਰਿਤਕ ਔਰਤ ਦਾ 8 ਸਾਲ ਪਹਿਲਾਂ ਤੇਜਿੰਦਰ ਸਿੰਘ ਨਾਲ ਵਿਆਹ ਹੋਇਆ ਸੀ, ਜਿਸ ਦੇ ਦੋ ਬੱਚੇ ਹਨ। ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਵੀ ਵਿਆਹਿਆ ਹੋਇਆ ਸੀ ਅਤੇ ਉਸ ਦਾ ਵੀ ਇੱਕ 8 ਸਾਲ ਦਾ ਬੱਚਾ ਹੈ। ਇਹ ਦੋਵੇਂ ਆਪਸੀ ਪ੍ਰੇਮ-ਸੰਬੰਧਾਂ ਵਿੱਚ ਸਨ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੋਟਲ ਪ੍ਰਬੰਧਕਾਂ ਵੱਲੋਂ ਦੋਵਾਂ ਦਾ ਨਾਮ ਕਥਿਤ ਤੌਰ ਉੱਤੇ ਰਜਿਸਟਰ ਵਿੱਚ ਦਰਜ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਪਹਿਚਾਣ ਪੱਤਰ ਲਿਆ ਗਿਆ ਸੀ। ਪੁਲੀਸ ਹੋਟਲ ਵੱਲੋਂ ਕੀਤੀ ਗਈ ਇਸ ਲਾਪਰਵਾਹੀ ਦੀ ਜਾਂਚ ਵੀ ਕਰ ਰਹੀ ਹੈ। ਡੀ ਐੱਸ ਪੀ (DSP) ਵਿਨੋਦ ਕੁਮਾਰ ਨੇ ਦੱਸਿਆ ਕਿ ਦੋਵਾਂ ਦੀ ਉਮਰ ਕਰੀਬ 25 ਤੋਂ 30 ਸਾਲ ਦੇ ਵਿਚਕਾਰ ਹੈ। ਪੁਲੀਸ ਨੇ ਦੋਵਾਂ ਦੇ ਪਤੇ ਮਿਲਣ ‘ਤੇ ਉਨ੍ਹਾਂ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਖੰਨਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਕੁਝ ਸਾਲ ਪਹਿਲਾਂ ਖੰਨਾ ਜੀ.ਟੀ. ਰੋਡ ‘ਤੇ ਲਿਬੜਾ ਵਿਖੇ ਇੱਕ ਢਾਬਾ ਵੀ ਚਲਾਉਂਦਾ ਸੀ।

Related posts

ਪੁਲਿਸ ਕਿਸੇ ਵੀ ਸਮੇਂ ਸਿਮਰਜੀਤ ਬੈਂਸ ਨੂੰ ਕਰ ਸਕਦੀ ਹੈ ਗ੍ਰਿਫ਼ਤਾਰ !ਚੰਡੀਗੜ੍ਹ: ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਦਸਲੂਕੀ ਕਰਨ ਤੇ ਕਥਿਤ ਤੌਰ ’ਤੇ ਧਮਕੀ ਦੇਣ ਦੇ ਦੋਸ਼ਾਂ ਹੇਠ ਨਾਮਜ਼ਦ ਕੀਤੇ ਗਏ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ । ਬੀਤੇ ਦਿਨੀਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਵੀ ਗੁਰਦਾਸਪੁਰ ਦੇ ਸੈਸ਼ਨਜ਼ ਜੱਜ ਰਮੇਸ਼ ਕੁਮਾਰੀ ਵੱਲੋਂ ਰੱਦ ਕਰ ਦਿੱਤੀ ਗਈ ਸੀ । ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਕਿਸੇ ਵੀ ਵੇਲੇ ਗ੍ਰਿਫ਼ਤਾਰ ਕਰ ਸਕਦੀ ਹੈ । ਦਰਅਸਲ, ਬੈਂਸ ਵੱਲੋਂ ਅਗਾਊਂ ਜ਼ਮਾਨਤ ਦੀ ਪਟੀਸ਼ਨ 12 ਸਤੰਬਰ ਨੂੰ ਦਾਇਰ ਕੀਤੀ ਗਈ ਸੀ । ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ 16 ਸਤੰਬਰ ਤੱਕ ਇਹ ਮਾਮਲਾ ਮੁਲਤਵੀ ਕਰ ਦਿੱਤਾ ਗਿਆ ਸੀ ।

On Punjab

ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਏਅਰਪੋਰਟ ਰੋਡ 1 ਵਜੇ ਤੱਕ ਪੂਰੀ ਤਰ੍ਹਾਂ ਰਹੇਗਾ ਬੰਦ

On Punjab

ਧਨਤੇਰਸ ਦੇ ਦਿਨ ਊਧਮਪੁਰ ‘ਚ ਦਰਦਨਾਕ ਹਾਦਸਾ, ਮੈਡੀਕਲ ਵਿਦਿਆਰਥੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ; 30 ਲੋਕ ਜ਼ਖਮੀ ਜਾਣਕਾਰੀ ਮੁਤਾਬਕ ਜ਼ਖਮੀਆਂ ‘ਚੋਂ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਜੰਮੂ ਭੇਜਿਆ ਜਾ ਰਿਹਾ ਹੈ। ਊਧਮਪੁਰ ਦੀ ਡਿਪਟੀ ਕਮਿਸ਼ਨਰ ਸਲੋਨੀ ਰਾਏ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ।

On Punjab