PreetNama
ਰਾਜਨੀਤੀ/Politics

Kisan Andolan: ਕੀ ਮੈਂ ਅਫਗਾਨਿਸਤਾਨ ਦੇ ਰਾਸ਼ਟਰਪਤੀ ਨੂੰ ਮਿਲਿਆ ? ਮਮਤਾ ਬੈਨਰਜੀ ਨਾਲ ਮੀਟਿੰਗ ਦੇ ਸਵਾਲ ‘ਤੇ ਭੜਕੇ ਰਾਕੇਸ਼ ਟਿਕੈਤ

ਤਿੰਨੋਂ ਕੇਂਦਰੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ 6 ਮਹੀਨਿਆਂ ਬਾਅਦ ਵੀ ਜਾਰੀ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਕੋਲਕਾਤਾ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਸਵਾਲ ਉੱਠਣੇ ਲਾਜ਼ਮੀ ਸੀ ਤੇ ਇਸ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਭੜਕ ਗਏ। ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਨਾਲ ਮੁਲਾਕਾਤ ਦੇ ਸਵਾਲ ‘ਤੇ ਰਾਕੇਸ਼ ਟਿਕੈਤ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਮੈਂ ਸੀਐਮ ਨਾਲ ਮਿਲਿਆ ਨਾ ਕਿ ਪਾਰਟੀ ਮੁਖੀ ਨਾਲ। ਉਨ੍ਹਾਂ ਨੇ ਨਾਰਾਜ਼ਗੀ ਭਰੇ ਅੰਦਾਜ਼ ‘ਚ ਕਿਹਾ ਕਿ ਕੀ ਮੈਂ ਅਫਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ? ਜਿਸ ਲਈ ਮੈਨੂੰ ਭਾਰਤ ਸਰਕਾਰ ਦੀ ਇਜਾਜ਼ਤ ਲੈਣੀ ਪਵੇ?

ਕੀ ਸੀਐਮ ਨੂੰ ਮਿਲਣ ਲਈ ਵੀਜ਼ਾ ਦੀ ਜ਼ਰੂਰਤ ਹੈ?

 

ਸੀਐਮ ਮਮਤਾ ਬੈਨਰਜੀ ਨਾਲ ਮੁਲਾਕਾਤ ਨੂੰ ਲੈ ਕੇ ਉਠਣ ਵਾਲੇ ਸਵਾਲਾਂ ‘ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕੀ ਸੀਐਮ ਨਾਲ ਮਿਲਣ ਲਈ ਵੀਜ਼ਾ ਦੀ ਜ਼ਰੂਰਤ ਹੁੰਦੀ ਹੈ? ਸਾਡੀਆਂ ਨੀਤੀਆਂ ਨੂੰ ਲੈ ਕੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮਿਲਣਗੇ। ਉਤਰਾਖੰਡ ‘ਚ ਭਾਜਪਾ ਦੀ ਸਰਕਾਰ ਹੈ ਤੇ ਪੰਜਾਬ ‘ਚ ਕਾਂਗਰਸ ਦੀ ਸਰਕਾਰ ਹੈ ਅਸੀਂ ਉਨ੍ਹਾਂ ਵੀ ਮਿਲਾਂਗੇ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸਾਰੇ ਸੂਬਾ ਸਰਕਾਰਾਂ ਨਾਲ ਉਨ੍ਹਾਂ ਦੇ ਅੰਦੋਲਨ ਨੂੰ ਸਮਰਥਨ ਕਰਨ ਦੀ ਮੰਗ ਕੀਤੀ ਹੈ।

 

 

ਮੁਲਾਕਾਤ ਤੋਂ ਬਾਅਦ ਰਾਕੇਸ਼ ਟਿਕੈਤ ਨੇ ਕਿਹਾ ਕਿ ਮੈਂ ਬੰਗਾਲ ਦੇ ਲੋਕਾਂ ਨੂੰ ਇੰਨੀ ਵੱਡੀ ਜਿੱਤ ਲਈ ਵਧਾਈ ਦਿੰਦਾ ਹਾਂ। ਮੈਂ ਸੀਐਮ ਮਮਤਾ ਬੈਨਰਜੀ ਦਾ ਧੰਨਵਾਦ ਕਰਦਾ ਹਾਂ। ਇਸ ਨਾਲ ਕਿਹਾ ਕਿ ਸਾਨੂੰ ਦਿੱਲੀ ‘ਚ ਚੱਲ ਰਹੇ ਕਿਸਾਨ ਅੰਦੋਲਨ ਲਈ ਬਿਹਤਰ ਤਾਲਮੇਲ ਦੀ ਲੋੜ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਮਮਤਾ ਬੈਨਰਜੀ ਨੇ ਸਾਨੂੰ ਸਮਰਥਨ ਦਾ ਭਰੋਸਾ ਦਿੱਤਾ ਹੈ। ਉਸਨੇ ਕਿਹਾ ਕਿ ਅਸੀਂ ਮਮਤਾ ਦੀਦੀ ਨੂੰ ਬੇਨਤੀ ਕਰਨ ਆਏ ਹਾਂ ਕਿ ਤੁਸੀਂ ਵੱਡੇ ਦੁਸ਼ਮਣ ਨੂੰ ਹਰਿਆ ਹੈ। ਹੁਣ ਤੁਹਾਨੂੰ ਅਜਿਹਾ ਮਾਡਲ ਤਿਆਰ ਕਰਨਾ ਚਾਹੀਦਾ ਹੈ ਜਿਸਦਾ ਹਰ ਕੋਈ ਫਾਲੋ ਕਰੇ।

Related posts

ਪੋਕਸੋ ਕੇਸ: ਜਬਰ ਜਨਾਹ ਕਾਰਨ 14 ਸਾਲਾ ਬੱਚੀ ਹੋਈ ਗਰਭਵਤੀ, ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

On Punjab

‘ਚੀਨ ਨੇ ਅਜੇ ਤੱਕ ਕੋਰੋਨਾ ਦੇ ਡਾਟਾ ਦਾ ਕਿਉਂ ਨਹੀਂ ਕੀਤਾ ਖ਼ੁਲਾਸਾ’, WHO ਲਾਈ ਫਟਕਾਰ, ਕਿਹਾ, ਦੁਨੀਆ ਦੇ ਸਾਹਮਣੇ ਆਉਂਣਾ ਚਾਹੀਦੈ ਸੱਚ

On Punjab

ਮਹਾਂਕੁੰਭ: ਬਸੰਤ ਪੰਚਮੀ ’ਤੇ ਬਿਨਾਂ ਵਿਘਨ ਦੇ ਤੀਜਾ ‘ਅੰਮ੍ਰਿਤ ਇਸ਼ਨਾਨ’

On Punjab