ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ‘ਆਮ ਆਦਮੀ ਪਾਰਟੀ’ ਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਅਦ) ‘ਕਾਲਾ ਦਿਵਸ’ ਮਨਾ ਰਹੇ ਹਨ। ਅਕਾਲੀ ਦਲ ਦੇ ਵਰਕਰ ਰਕਾਬਗੰਜ ਗੁਰਦੁਆਰਾ ਤੋਂ ਸੰਸਦ ਭਵਨ ਤਕ ਮਾਰਚ ਕੱਢ ਰਹੇ ਹਨ। ਇਸ ਮਾਰਚ ’ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹਨ। ਦੱਸਿਆ ਦਾ ਰਿਹਾ ਹੈ ਕਿ ਮਾਰਚ ’ਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਵੀ ਸ਼ਿਰਕਤ ਕਰ ਰਹੀ ਹੈ। ਦੱਸਣਯੋਗ ਹੈ ਕਿ 17 ਸਤੰਬਰ 2020 ਨੂੰ ਲੋਕਸਭਾ ’ਚ ਤਿੰਨ ਖੇਤੀ ਕਾਨੂੰਨ ਪਾਸ ਹੋਏ ਸਨ ਤੇ ਦੇਰ ਸ਼ਾਮ ਹਰਸਿਮਰਤ ਕੌਰ ਨੇ ਆਪਣਾ ਅਸਤੀਫਾ ਦਿੱਤਾ ਸੀ।
ਇਸ ਨੂੰ ਲੈ ਕੇ ਦਿੱਲੀ-ਐੱਨਸੀਆਈਰ ਦੇ ਵੱਖ-ਵੱਖ ਮਾਰਗਾਂ ’ਤੇ Diversion ਕਰਨ ਦੇ ਨਾਲ-ਨਾਲ ਸੁਰੱਖਿਆ ਵੀ ਸਖ਼ਤ ਕੀਤੀ ਗਈ ਹੈ। ਇਸ ਕਾਰਨ ਦਿੱਲੀ ’ਚ ਜਗ੍ਹਾ-ਜਗ੍ਹਾ ਜਾਮ ਲੱਗਾ ਹੋਇਆ ਹੈ। ਦਿੱਲੀ ’ਚ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ। ਪੁਲਿਸ ਨੇ ਝਾੜੌਦਾ ਕਲਾ ਬਾਰਡਰ ਨੂੰ ਕਿਸਾਨ ਅੰਦੋਲਨ ਦੀ ਵਜ੍ਹਾ ਨਾਲ Barricading ਲੱਗਾ ਕੇ ਬੰਦ ਕਰ ਦਿੱਤਾ ਹੈ। ਇਸ ਨਾਲ ਹੀ ਲੋਕਾਂ ਨੂੰ ਕਿਹਾ ਹੈ ਕਿ ਕਿ੍ਰਪਾ ਕਰ ਕੇ ਇਸ ਰਸਤੇ ’ਤੇ ਆਉਣ ਤੋਂ ਬਚੋ।

