32.74 F
New York, US
November 28, 2023
PreetNama
ਸਮਾਜ/Social

Kulgam Encounter: ਕੁਲਗਾਮ-ਬਾਰਾਮੂਲਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ; ਦੋ ਅੱਤਵਾਦੀ ਮਾਰੇ

ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਸਮਾਨੂ ਪਿੰਡ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਦੁਪਹਿਰ ਵੇਲੇ ਸ਼ੁਰੂ ਹੋਇਆ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲ਼ੀਬਾਰੀ ਜਾਰੀ ਹੈ।

ਇਸ ਦੇ ਨਾਲ ਹੀ LOC ਨੇੜੇ ਬਾਰਾਮੂਲਾ ਦੇ ਉੜੀ ਸੈਕਟਰ ‘ਚ ਵੀ ਮੁਕਾਬਲਾ ਹੋਇਆ, ਜਿਸ ‘ਚ ਫ਼ੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਵੀਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕੁਲਗਾਮ ਦੇ ਨੇਹਾਮਾ ਪਿੰਡ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ।ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਗੋਲ਼ੀਬਾਰੀ ‘ਚ ਬਦਲ ਗਈ ਕਿਉਂਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ ‘ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Related posts

ਸਿਰਸਾ ‘ਚ ਹਿੰਸਕ ਭੇੜ ਮਗਰੋਂ ਹਰਿਆਣਾ ਪੁਲਿਸ ਨੇ ਉਠਾਏ ਪੰਜਾਬ ਪੁਲਿਸ ‘ਤੇ ਸਵਾਲ

On Punjab

ਕਦੇ ਤੇਰੇ ਰੰਗਾ

Pritpal Kaur

ਅਮਰੀਕਾ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ, ਅਫ਼ਗਾਨਿਸਤਾਨ ‘ਚੋਂ ਅਮਰੀਕੀਆਂ ਨੂੰ ਕੱਢਣ ਦੀ ਕੋਈ ਸਮਾਂ ਹੱਦ ਨਹੀਂ

On Punjab