58.71 F
New York, US
September 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

LPU ਵਿਵਾਦ: ਮਨਜਿੰਦਰ ਸਿਰਸਾ ਦਾ ਦੋਸ਼, ਗਾਇਤ੍ਰੀ ਬਿਸ਼ਨੋਈ ਮੁੱਦੇ ਤੋਂ ਧਿਆਨ ਹਟਾ ਰਹੀ ‘ਆਪ’

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ (ਆਪ) ਉੱਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਸਿਰਸਾ ਨੇ ਦੋਸ਼ ਲਗਾਇਆ ਹੈ ਕਿ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਹੰਗਾਮੇ ਅਤੇ ਵਿਰੋਧ ਪ੍ਰਦਰਸ਼ਨਾਂ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੈ, ਤਾਂ ਜੋ ਰਾਜ ਵਿੱਚ ਚੱਲ ਰਹੇ ਗਾਇਤ੍ਰੀ ਬਿਸ਼ਨੋਈ ਅਤੇ ਸਰਕਾਰੀ ਬੰਗਲੇ ਨਾਲ ਜੁੜੇ ਵਿਵਾਦ ਤੋਂ ਜਨਤਾ ਦਾ ਧਿਆਨ ਭਟਕਾਇਆ ਜਾ ਸਕੇ। ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕੁਝ ਦਿਨਾਂ ਤੋਂ ਵਿਰੋਧੀ ਧਿਰ ਵੱਲੋਂ ‘ਆਪ’ ਆਗੂ ਗਾਇਤ੍ਰੀ ਬਿਸ਼ਨੋਈ ਅਤੇ ਸਰਕਾਰੀ ਰਿਹਾਇਸ਼ਾਂ ਦੀ ਵਰਤੋਂ ਨੂੰ ਲੈ ਕੇ ਚੁੱਕੇ ਜਾ ਰਹੇ ਗੰਭੀਰ ਸਵਾਲਾਂ ਕਾਰਨ ਪਾਰਟੀ ਬੈਕਫੁੱਟ ‘ਤੇ ਆ ਗਈ ਸੀ। ਇਸ ਵਿਵਾਦ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਯੂਨੀਵਰਸਿਟੀ ਦੇ ਮੁੱਦੇ ਨੂੰ ਹਵਾ ਦੇ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਸਰਕਾਰੀ ਬੰਗਲਿਆਂ ਦੀ ਵੰਡ ਅਤੇ ‘ਆਪ’ ਦੀ ਸਹਿ-ਇੰਚਾਰਜ ਗਾਇਤ੍ਰੀ ਬਿਸ਼ਨੋਈ ਦੀ ਰਿਹਾਇਸ਼ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਧਿਰਾਂ ਵੱਲੋਂ ਲਗਾਤਾਰ ਦਿੱਲੀ ਅਤੇ ਰਾਜਸਥਾਨ ਦੇ ਨੇਤਾਵਾਂ ਨੂੰ ਪੰਜਾਬ ਦੇ ਮੰਤਰੀਆਂ ਵਾਲੀਆਂ ਕੋਠੀਆਂ ਅਲਾਟ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਦੂਜੇ ਪਾਸੇ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਹੋਏ ਹਾਲੀਆ ਹੰਗਾਮੇ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਨੇ ਵੀ ਸੂਬੇ ਵਿੱਚ ਨਵਾਂ ਸਿਆਸੀ ਤਣਾਅ ਪੈਦਾ ਕਰ ਦਿੱਤਾ ਹੈ। ਭਾਜਪਾ ਨੇਤਾ ਸਿਰਸਾ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੀਆਂ ਨਾਕਾਮੀਆਂ ਛੁਪਾਉਣ ਦੀ ਬਜਾਏ ਜਨਤਾ ਦੇ ਸਵਾਲਾਂ ਦੇ ਸਿੱਧੇ ਜਵਾਬ ਦੇਣੇ ਚਾਹੀਦੇ ਹਨ।

Related posts

ਪੀਓਕੇ ‘ਚ ਭਾਰਤੀ ਸੈਨਾ ਦੀ ਇੱਕ ਹੋਰ ਵੱਡੀ ਸਟ੍ਰਾਇਕ, ਕਈ ਅੱਤਵਾਦੀ ਕੈਂਪ ਢੇਰ

On Punjab

ਗੁਆਂਢੀ ਨੌਜਵਾਨ ਵੱਲੋਂ 11 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ

On Punjab

ਚਾਰ ਅੱਖਰ

Pritpal Kaur