58.19 F
New York, US
September 28, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

LPU ਹੰਗਾਮੇ ਪਿੱਛੇ ਵੱਡੀ ਸਾਜ਼ਿਸ਼ ਦਾ ਖ਼ਦਸ਼ਾ: ਸੁਨੀਲ ਜਾਖੜ ਨੇ ਕੀਤੀ NIA ਜਾਂਚ ਦੀ ਮੰਗ

ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀਆਂ ਘਟਨਾਵਾਂ ਪਿੱਛੇ ਲੁਕੇ ਤੱਤਾਂ ਦੀ ਪਛਾਣ ਲਈ ਐੱਨ.ਆਈ.ਏ. (NIA) ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਬਾਹਰੀ ਹਥਿਆਰਬੰਦ ਲੋਕਾਂ ਦੀ ਸ਼ਮੂਲੀਅਤ ਤੋਂ ਬਾਅਦ ਅਚਾਨਕ ਸਥਿਤੀ ਕਿਵੇਂ ਭੜਕ ਗਈ, ਇਹ ਜਾਂਚ ਦਾ ਵਿਸ਼ਾ ਹੈ। ਨੌਜਵਾਨਾਂ ਦੀਆਂ ਭਾਵਨਾਵਾਂ ਦੀ ਆੜ ਵਿੱਚ ਇਹ ਕਿਤੇ ਕੋਈ ਰਾਜਨੀਤਕ ਰੰਜਿਸ਼ ਤਹਿਤ ਜਾਂ ਪੜੋਸੀ ਮੁਲਕ ਤੇ ਅਮਰੀਕਾ ਬੈਠੇ ਵੱਖਵਾਦੀਆਂ ਦੇ ਗੁਰਗਿਆਂ ਵੱਲੋਂ ਪੰਜਾਬ ਵਿੱਚ ਅੱਗ ਭੜਕਾਉਣ ਦੀ ਕੋਸ਼ਿਸ਼ ਤਾਂ ਨਹੀਂ?

ਸਾਬਕਾ ਸੂਬਾ ਪ੍ਰਧਾਨ ਨੇ ਕਿਹਾ ਕਿ ਇਹ ਇੱਕ ਗੰਭੀਰ ਗੱਲ ਹੈ ਤੇ ਇਸ ਪਿੱਛਲੀਆਂ ਬਾਹਰੀ ਜਾਂ ਅੰਦਰੂਨੀ ਤਾਕਤਾਂ ਦੀ ਪਛਾਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਅਤੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਦੇ ਹੋਏ ਇਸ ਘਟਨਾਕ੍ਰਮ ਜਾਂ ਇਸ ਤੋਂ ਪਹਿਲਾਂ ਜੇਕਰ ਕੋਈ ਘਟਨਾ ਹੋਈ ਹੈ ਤਾਂ ਉਸ ਦੀ ਜਾਂਚ ਐੱਨ.ਆਈ.ਏ. ਤੋਂ ਕਰਵਾਈ ਜਾਵੇ। ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗ਼ਲਤ ਨੀਤੀਆਂ ਤੋਂ ਤੰਗ ਆ ਕੇ ਜਦੋਂ ਕੋਈ ਪਾਰਟੀ ਛੱਡ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਦਲੇਖ਼ੋਰੀ ਵਾਲੀ ਕਾਰਵਾਈ ਸ਼ੁਰੂ ਹੋ ਜਾਂਦੀ ਹੈ।

ਇਸ ਸਰਹੱਦੀ ਸੂਬੇ ਵਿੱਚ ਇਸ ਤਰ੍ਹਾਂ ਦੀ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਸ ਪਿੱਛੇ ਆਈ.ਐੱਸ.ਆਈ. ਤੇ ਅਮਰੀਕਾ ਬੈਠੇ ਵੱਖਵਾਦੀਆਂ ਦੀਆਂ ਬਾਹਰੀ ਤਾਕਤਾਂ ਹਨ ਜਾਂ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਦੀ ਹੀ ਕੋਈ ਧਿਰ ਇਸ ਵਿੱਚ ਸ਼ਾਮਲ ਹੈ। ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਜਾਂਚ ਰਾਹੀਂ ਅਜਿਹੀਆਂ ਤਾਕਤਾਂ ਬੇਨਕਾਬ ਹੋਣੀਆਂ ਚਾਹੀਦੀਆਂ ਹਨ।

ਜਾਖੜ ਨੇ ਸਵਾਲ ਕੀਤਾ ਕਿ ਕਿਤੇ ਅਜਿਹਾ ਤਾਂ ਨਹੀਂ ਕਿ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦੀ ਜਲੰਧਰ ਫੇਰੀ ਤੋਂ ਪਹਿਲਾਂ ਸਿਆਸੀ ਤੌਰ ’ਤੇ ਡਰੇ ਲੋਕਾਂ ਵੱਲੋਂ ਮਾਹੌਲ ਖ਼ਰਾਬ ਕਰਨ ਲਈ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੋਵੇ? ਅਜਿਹੀ ਜਾਂਚ ਜ਼ਰੂਰੀ ਹੈ ਕਿ ਕੌਣ ਲੋਕ ਸਾਡੇ ਬੱਚਿਆਂ ਨੂੰ ਮਾਹੌਲ ਖ਼ਰਾਬ ਕਰਨ ਲਈ ਬਾਰੂਦ ਵਜੋਂ ਵਰਤਣਾ ਚਾਹੁੰਦੇ ਹਨ।

Related posts

ਕਵਾਡ ਕਾਰਨ ਭਾਰਤ-ਅਮਰੀਕਾ ਸਬੰਧ ਬਿਹਤਰ’, ਇਜ਼ਰਾਈਲ-ਹਮਾਸ ਜੰਗ ‘ਤੇ ਹੋਰ ਕੀ ਬੋਲੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ !

On Punjab

RERA ਬਿਲਡਰਾਂ ਨੂੰ ਸਹੂਲਤ ਦੇਣ ਤੋਂ ਇਲਾਵਾ ਕੁਝ ਨਹੀਂ ਕਰ ਰਿਹਾ

On Punjab

ਰਾਜ ਕੁੰਦਰਾ-ਸ਼ਿਲਪਾ ਸ਼ੈਟੀ ਧੋਖਾਧੜੀ ਮਾਮਲੇ ’ਚ ਏਕਤਾ ਕਪੂਰ ਤੇ ਬਿਪਾਸ਼ਾ ਬਸੂ ਤੋਂ ਹੋ ਸਕਦੀ ਹੈ ਪੁੱਛ ਪੜਤਾਲ

On Punjab