72.61 F
New York, US
June 18, 2026
PreetNama
ਰਾਜਨੀਤੀ/Politics

Mann-Daduwal Meeting : CM ਮਾਨ ਨੂੰ ਮਿਲੇ ਦਾਦੂਵਾਲ, ਕੀਤੀ ਨਵੇਂ AG ਨੂੰ ਬਦਲਣ ਦੀ ਮੰਗ

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਦੀ ਅਗਵਾਈ ‘ਚ ਸ਼ੁੱਕਰਵਾਰ ਨੂੰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦਾ ਵਫ਼ਦ ਮਿਲਿਆ। ਮੀਟਿੰਗ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੋਲੋਂ ਐਡਵੋਕੇਟ ਜਨਰਲ ਪੰਜਾਬ ਵਿਨੋਦ ਘਈ (Vinod Ghai) ਨੂੰ ਬਦਲਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਏਜੀ ਗੁਰਮੀਤ ਰਾਮ ਰਹੀਮ (Gurmeet Ram Rahim) ਦਾ ਕੇਸ ਲੜ ਰਿਹਾ ਸੀ, ਇਸ ਲਈ ਉਸ ਨੂੰ ਬਦਲਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਬੇਅਦਬੀ ਤੇ ਗੋਲ਼ੀਕਾਂਡ ‘ਚ ਜਲਦ ਤੋਂ ਜਲਦ ਇਨਸਾਫ਼ ਦਿਵਾਉਣ ਦੀ ਵੀ ਮੰਗ ਕੀਤੀ।

Related posts

Lok Sabha Elections: ਵੋਟਾਂ ਤੋਂ ਪਹਿਲਾਂ ਮੋਦੀ ਸਰਕਾਰ ਕਰਨ ਜਾ ਰਹੀ ਵੱਡਾ ਧਮਾਕਾ, ਅਗਲੇ ਹਫ਼ਤੇ ਲਾਗੂ ਹੋਣ ਜਾ ਰਿਹਾ ਇਹ ਕਾਨੂੰਨ

On Punjab

ਜ਼ੀਰਕਪੁਰ ਫਲਾਈਓਵਰ ’ਤੇ ਸੈਲਾਨੀ ਬੱਸ ਸੜ ਕੇ ਸੁਆਹ

On Punjab

ਅਨੁਪਮ ਖੇਰ ਦੀ ਇੰਡੀਗੋ ਦੀ ਖਜੂਰਾਹੋ ਫਿਲਮ ਫੈਸਟੀਵਲ ਲਈ ਉਡਾਣ ਰੱਦ

On Punjab