PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਕਤਲ, ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋਲੀ

ਤਰਨਤਾਰਨ ਦੇ ਸ਼ਹਿਰ ਪੱਟੀ ਦੇ ਨਜ਼ਦੀਕੀ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸ ਦਈਏ ਕਿ ਜਿਸ ਵੇਲੇ ਇਸ ਘਟਨਾ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅੰਜਾਮ ਦਿੱਤਾ ਗਿਆ, ਉਸ ਵੇਲੇ ਮੇਜਰ ਸਿੰਘ ਧਾਰੀਵਾਲ ਆਪਣੇ ਐਸਜੀਆਈ ਰਿਜ਼ੋਰਟ ਵਿੱਚ ਸਨ।

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Related posts

ਪੰਜਾਬ ਸਰਕਾਰ ਦਰਿਆ ਵਿੱਚ ਫਿਰ ਮਾਈਨਿੰਗ ਸ਼ੁਰੂ ਕਰਨ ਲਈ ਕਾਹਲੀ

On Punjab

ਸਰਕਾਰ ਨੇ ਬਿਨਾਂ ਯੋਜਨਾਵਾਂ ਦੇ ਕੀਤੀ ਤਾਲਾਬੰਦੀ, ਹਰ ਕੋਈ ਹੋ ਰਿਹਾ ਪਰੇਸ਼ਾਨ : ਕਾਂਗਰਸ

On Punjab

ਖਗੋਲ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ , ਸਭ ਤੋਂ ਘੱਟ ਉਮਰ ਦੇ ਜਾਣੇ ਜਾਂਦੇ ਨਿਊਟ੍ਰੋਨ ਤਾਰੇ ਦਾ ਲਗਾਇਆ ਪਤਾ

On Punjab