53.06 F
New York, US
March 9, 2026
PreetNama
ਫਿਲਮ-ਸੰਸਾਰ/Filmy

Neha Kakkar ਨੇ ਸੋਸ਼ਲ ਮੀਡੀਆ ’ਤੇ ਤਸਵੀਰ ਸ਼ੇਅਰ ਕਰ ਕੇ ਪਤੀ ਰੋਹਨਪ੍ਰੀਤ ਸਿੰਘ ਦਾ ਕੀਤਾ ਧੰਨਵਾਦ

ਬਾਲੀਵੁੱਡ ਦੀ ਮਸ਼ਹੂਰ ਸਿੰਗਰ ਨੇਹਾ ਕੱਕੜ ਆਪਣੇ ਗੀਤਾਂ ਤੇ ਆਪਣੀ ਲਵ ਲਾਈਫ ਨੂੰ ਲੈ ਕੇ ਕਾਫੀ ਚਰਚਾ ’ਚ ਰਹਿੰਦੀ ਹੈ। ਸਿੰਗਰ ਅਕਸਰ ਸੋਸ਼ਲ ਮੀਡੀਆ ’ਤੇ ਆਪਣੇ ਪਤੀ ਰੋਹਨਪ੍ਰੀਤ ਸਿੰਘ ਨਾਲ ਫੋਟੋਜ਼ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ।

ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ’ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ’ਚ ਉਹ ਬੇਹੱਦ ਖ਼ੂਬਸੂਰਤ ਨਜ਼ਰ ਆ ਰਹੀ ਹੈ। ਤਸਵੀਰਾਂ ’ਚ Singer Mustard Color ਦੀ Dress ’ਚ ਸੜਕ ’ਤੇ ਬੈਠ ਕੇ ਮਸਤੀ ਕਰਦੀ ਦਿਖਾਈ ਦੇ ਰਹੀ ਹੈ। ਸਿੰਗਰ ਨੇ ਇਨ੍ਹਾਂ ਤਸਵੀਰਾਂ ਨੂੰ ਇੰਟਸਗ੍ਰਾਮ ’ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਕਈ ਲੱਖ ਲੋਕ ਲਾਇਕ ਕਰ ਚੁੱਕੇ ਹਨ। ਨਾਲ ਹੀ ਕਈ ਬਾਲੀਵੁੱਡ ਅਦਾਕਾਰ ਤਸਵੀਰਾਂ ’ਤੇ ਟਿੱਪਣੀ ਕਰ ਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ ’ਤੇ ਸ਼ੇਅਰ ਕਰ ਕੇ ਨੇਹਾ ਕੱਕੜ ਆਪਣੇ ਆਗਾਮੀ ਗੀਤ ‘ਖੜ੍ਹ ਤੈਨੂੰ ਮੈਂ ਦੱਸਾ’ ਬਾਰੇ ’ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਾਣਾ 2 ਦਿਨ ਬਾਅਦ ਰਿਲੀਜ਼ ਹੋਣ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਆਪਣੇ ਪਤੀ ਰੋਹਨਪ੍ਰੀਤ ਸਿੰਘ ਨੂੰ ਫੋਟੋਜ਼ ਕਲਿੱਕ ਕਰਨ ਲਈ ਧੰਨਵਾਦ ਵੀ ਕੀਤਾ।

Related posts

ਸਿੰਗਰ ਰਾਏ ਜੁਝਾਰ ਗੀਤ ‘ਵੈਲੀਆਂ ਦੀ ਢਾਣੀ’ ਨਾਲ ਪਾਉਣਗੇ ਇੰਡਸਟਰੀ ‘ਚ ਧਮਾਲਾਂ

On Punjab

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ। ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ। ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।

On Punjab

ਕਰੀਨਾ ਕਪੂਰ ਨੂੰ Troll ਕਰਨ ਵਾਲਿਆਂ ’ਤੇ ਭੜਕੀ ਤਾਪਸੀ ਪੰਨੂ, ਅਦਾਕਾਰਾ ਨੇ ਟ੍ਰੋਲ ਕਰਨ ਵਾਲਿਆਂ ਨੂੰ ਕਹੀ ਇਹ ਗੱਲ

On Punjab