ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰੀ ਪੱਧਰ ‘ਤੇ ਤਿਆਰੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਵੈਕਸੀਨ ਦੀ ਉਪਲੱਬਧਤਾ ਨੂੰ ਵਧਾਉਣ ਦੇ ਨਾਲ ਹੀ ਮੈਡੀਕਲ ਉਪਕਰਨਾਂ ਤੇ ਦਵਾਈਆਂ ਦੀ ਕੋਈ ਕਮੀ ਨਹੀਂ ਰਹੇਗੀ। ਇਸ ਲਈ ਅਮਰੀਕਾ ਦੀਆਂ ਪਮੁੱਖ ਕੰਪਨੀਆਂ ਦੇ ਨਾਲ ਭਾਰਤ ਰਣਨੀਤੀ ਤਿਆਰ ਕਰ ਰਿਹਾ ਹੈ। ਇਸ ਸਬੰਧੀ ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਮੁੱਖ ਮੈਡੀਕਲ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਨਾਲ ਵੱਖ-ਵੱਖ ਬੈਠਕਾਂ ਵੀ ਕੀਤੀਆਂ। ਬਾਅਦ ‘ਚ ਸੰਧੂ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬੈਠਕ ‘ਚ ਮੈਡਟ੍ਰੋਨਿਕ ਦੇ ਸੀਈਓ ਜਿਓਫ ਮਾਰਥਾਦੇ ਨਾਲ ਗੱਲਬਾਤ ਹੋਈ ਹੈ। ਇਸ ਕੰਪਨੀ ਨੇ ਭਾਰਤ ਨੂੰ ਵੈਂਟੀਲੇਟਰ ਵੀ ਦਿੱਤੇ ਹਨ।
ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰੀ ਪੱਧਰ ‘ਤੇ ਤਿਆਰੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਵੈਕਸੀਨ ਦੀ ਉਪਲੱਬਧਤਾ ਨੂੰ ਵਧਾਉਣ ਦੇ ਨਾਲ ਹੀ ਮੈਡੀਕਲ ਉਪਕਰਨਾਂ

