24.51 F
New York, US
December 16, 2025
PreetNama
ਖਬਰਾਂ/News

ਪਾਕਿਸਤਾਨ ਨੇ 788 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ, ਐਡਵੋਕੇਟ ਧਾਮੀ ਨੇ ਜਤਾਇਆ ਸਖ਼ਤ ਇਤਰਾਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜ਼ੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ।

ਵਰਨਣਯੋਗ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।

Related posts

ਪਾਕਿਸਤਾਨ ਵਿੱਚ ਆਤਮਘਾਤੀ ਹਮਲਾ, 9 ਪੁਲਿਸ ਅਧਿਕਾਰੀਆਂ ਦੀ ਮੌਤ

On Punjab

ਟਰੰਪ ਦੀ ਪਤਨੀ ਨਾਲ ਕੇਜਰੀਵਾਲ ਦੀ ਮੁਲਾਕਾਤ ‘ਤੇ ਕੋਈ ਨਹੀਂ ਇਤਰਾਜ਼ ਨਹੀਂ : ਅਮਰੀਕੀ ਦੂਤਾਵਾਸ

On Punjab

ਹਰਿਆਣਾ ਦੇ ਸੋਨੀਪਤ ਵਿੱਚ ਭੂਚਾਲ ਦੇ ਝਟਕੇ

On Punjab