71.78 F
New York, US
September 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

PM ਨਾਲ ਮੁਲਾਕਾਤ ਤੋਂ ਬਾਅਦ ਹਰਸਿਮਰਤ ਦਾ ਵੱਡਾ ਬਿਆਨ: ‘ਪੰਜਾਬ ਦੀਆਂ 100% ਨੌਕਰੀਆਂ ’ਤੇ ਸਿਰਫ਼ ਪੰਜਾਬੀਆਂ ਦਾ ਹੱਕ’

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਹੋਈ ਅਹਿਮ ਮੁਲਾਕਾਤ ਤੋਂ ਤੁਰੰਤ ਬਾਅਦ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਤਿੱਖਾ ਹਮਲਾ ਬੋਲਿਆ ਹੈ। ਸੋਸ਼ਲ ਮੀਡੀਆ ‘ਤੇ ਬਿਆਨ ਜਾਰੀ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵਿੱਚ ਪੰਜਾਬ ਦੇ ਯੋਗ ਨੌਜਵਾਨਾਂ ਦੇ ਹੱਕਾਂ ‘ਤੇ ਡਾਕਾ ਮਾਰ ਕੇ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨ ਲਗਾਤਾਰ ਬੇਰੋਜ਼ਗਾਰੀ ਅਤੇ ਪੇਪਰ ਲੀਕ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਾਅਦੇ ਨੂੰ ਦੁਹਰਾਉਂਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪੰਜਾਬ ਦੀਆਂ ਸਰਕਾਰੀ ਨੌਕਰੀਆਂ ਵਿੱਚ 100 ਫੀਸਦੀ ਰਾਖਵਾਂਕਰਨ ਸਿਰਫ਼ ਪੰਜਾਬ ਦੇ ਬੱਚਿਆਂ ਲਈ ਹੀ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪ੍ਰਾਈਵੇਟ ਖੇਤਰ ਵਿੱਚ ਵੀ ਸਥਾਨਕ ਨੌਜਵਾਨਾਂ ਲਈ ਵੱਡਾ ਹਿੱਸਾ ਸੁਰੱਖਿਅਤ ਕੀਤਾ ਜਾਵੇਗਾ। ਦਿੱਲੀ ਦੀਆਂ ਰਾਜਨੀਤਿਕ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਅਪੀਲ ਕੀਤੀ ਕਿ ਪੰਜਾਬੀਆਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਆਪਣੀ ਖੇਤਰੀ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਪੰਜਾਬੀ ਆਪਣੇ ਖੇਤਰੀ ਨੁਮਾਇੰਦਿਆਂ ਨੂੰ ਮਜ਼ਬੂਤ ਕਰਨਗੇ, ਉਦੋਂ ਹੀ ਸੂਬੇ ਵਿੱਚੋਂ ਬਾਹਰੀ ਪ੍ਰਭਾਵ ਖਤਮ ਹੋਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਦੀ ਇਸ ਮੁਲਾਕਾਤ ਨੇ ਸੂਬੇ ਵਿੱਚ ਨਵੇਂ ਸਿਆਸੀ ਸਮੀਕਰਨਾਂ ਦੀ ਚਰਚਾ ਵੀ ਛੇੜ ਦਿੱਤੀ ਹੈ।

Related posts

ਬੰਗਲਾਦੇਸ਼ ‘ਚ ‘ਬੁਲਬੁਲ’ ਤੂਫ਼ਾਨ ਕਾਰਨ ਭਾਰੀ ਬਾਰਿਸ਼

On Punjab

ਅਫ਼ਗਾਨਿਸਤਾਨ ਤਕ ਮਦਦ ਪਹੁੰਚਾਉਣ ’ਚ ਭਾਰਤ ਦੀ ਮਦਦ ਲਈ ਈਰਾਨ ਤਿਆਰ, ਪਾਕਿ ਸਰਕਾਰ ਨਹੀਂ ਲੈ ਸਕੀ ਫ਼ੈਸਲਾ

On Punjab

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ: ਜਾਗਰੂਕਤਾ ਮੁਹਿੰਮ ਲਈ 1 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ

On Punjab