
ਬਸਪਾ ਤੇ ਕਾਂਗਰਸੀ ਵਿਧਾਨਕਾਰਾਂ ਨੇ ਵੀ ਸਦਨ ਵਿਚੋਂ ਵਾਕਆਊਟ ਕੀਤਾ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਭਰੋਸੇ ਦੇ ਮਤੇ ‘ਤੇ ਚਰਚਾ ‘ਚ ਹਿੱਸਾ ਲੈਂਦਿਆਂ ਕਿਹਾ ਕਿ ਭਰੋਸੇ ਦਾ ਮਤਾ ਲਿਆਉਣ ਦੀ ਕੀ ਲੋੜ ਸੀ, ‘ਆਪ’ ਕੋਲ ਪਹਿਲਾਂ ਬਹੁਮਤ ਹੈ। ਇਆਲੀ ਨੇ ਕਿਹਾ ਕਿ ‘ਆਪ’ ਨੇ ਵਿਧਾਇਕਾਂ ਨੂੰ ਖਰੀਦਣ ਵਾਲਿਆਂ ਖਿਲਾਫ ਸ਼ਿਕਾਇਤ ਦਿੱਤੀ ਸੀ ਪਰ ਅੱਜ ਤਕ ਇਹ ਪਤਾ ਨਹੀਂ ਲੱਗਾ ਕਿ ਉਨ੍ਹਾਂ ਨੂੰ ਖਰੀਦਣ ਦੀ ਗੱਲ ਕਿਸ ਨੇ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ ਰਾਜਨੀਤੀ ਹੈ। ‘ਆਪ’ ਸਰਕਾਰ ਨੂੰ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਸਬੂਤ ਪੇਸ਼ ਕਰਨੇ ਚਾਹੀਦੇ ਹਨ

