65.82 F
New York, US
October 23, 2026
PreetNama
ਖਾਸ-ਖਬਰਾਂ/Important News

Punjab Election 2022: ਆਖਰ ਗੁਰਮੀਤ ਰਾਮ ਰਹੀਮ ਕਿਉਂ ਵਾਰ ਵਾਰ ਮੰਗ ਰਹੇ ਹਨ ਪੈਰੋਲ, ਜਾਣੋ ਮਤਲਬ

ਤਿੰਨ ਅਪਰਾਧਿਕ ਮਾਮਲਿਆਂ ‘ਚ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਤਿੰਨ ਹਫਤਿਆਂ ਦੀ ਪੈਰੋਲ ਦੀ ਮੰਗ ਕੀਤੀ ਹੈ। ਇਸ ਕਾਰਨ ਪੰਜਾਬ ਦੀ ਸਿਆਸਤ ਗਰਮ ਹੋ ਗਈ ਹੈ। ਹਾਲ ਹੀ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡੇਰਾ ਸਿਰਸਾ ਨੇ ਬਠਿੰਡਾ ਦੇ ਸਲਾਬਤਪੁਰਾ ‘ਚ ਮੀਟਿੰਗ ਬੁਲਾਈ ਸੀ। ਉਦੋਂ ਤੋਂ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਡੇਰਾ ਮੁਖੀ ਪੈਰੋਲ ਮੰਗ ਸਕਦੇ ਹਨ। ਹਾਲਾਂਕਿ ਸਾਧ ਸੰਗਤ ਨੇ ਪੰਜਾਬ ਚੋਣਾਂ ਵਿੱਚ ਸਪੋਰਟ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ।

ਸੂਬੇ ਦੀਆਂ 117 ਸੀਟਾਂ ‘ਚੋਂ 56 ‘ਤੇ ਡੇਰੇ ਦਾ ਪ੍ਰਭਾਵ ਹੈ। ਇੱਥੋਂ ਦੇ ਉਮੀਦਵਾਰਾਂ ਦੀ ਜਿੱਤ-ਹਾਰ ਵਿੱਚ ਡੇਰਾ ਪੈਰੋਕਾਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਹਰਿਆਣਾ ਵਿੱਚ ਵੀ ਡੇਰਾ ਸੱਚਾ ਸੌਦਾ ਨੇ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਇੱਥੇ ਭਾਜਪਾ ਨੇ ਡੇਰੇ ਨੂੰ ਪੂਰਾ ਸਮਰਥਨ ਦਿੱਤਾ ਸੀ। ਜੇਕਰ ਇਸ ਵਾਰ ਰਾਮ ਰਹੀਮ ਨੂੰ ਪੈਰੋਲ ਮਿਲਦੀ ਹੈ ਤਾਂ ਇਸ ਦਾ ਪੰਜਾਬ ‘ਚ ਭਾਜਪਾ ਨੂੰ ਫਾਇਦਾ ਹੋ ਸਕਦਾ ਹੈ।
ਪੰਜਾਬ, ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹੈ ਬਹੁਤ ਅਸਰ

ਦੇਸ਼ ਵਿੱਚ ਪੰਜ ਸੂਬਿਆਂ ਵਿੱਚ ਪੰਜਾਬ, ਉੱਤਰਾਖੰਡ, ਉੱਤਰ ਪ੍ਰਦੇਸ਼, ਗੋਆ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹਨ। ਡੇਰਾ ਮੁਖੀ ਦਾ ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਕਾਫ਼ੀ ਪ੍ਰਭਾਵ ਹੈ। ਅਜਿਹੇ ‘ਚ ਡੇਰਾ ਮੁਖੀ ਨੂੰ 3 ਹਫਤਿਆਂ ਲਈ ਪੈਰੋਲ ਦੀ ਮੰਗ ਕਰਨਾ ਬਹੁਤ ਅਹਿਮ ਹੈ। ਡੇਰਾ ਮੁਖੀ ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ 10 ਸਾਲ ਦੀ ਸਜ਼ਾ ਕੱਟ ਰਿਹੇ ਹੈ। ਇਸ ਤੋਂ ਇਲਾਵਾ ਇਹ ਪੱਤਰਕਾਰ ਛਤਰਪਤੀ ਅਤੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹੇ ਹੈ। ਹੁਣ ਗੇਂਦ ਸਰਕਾਰ ਦੇ ਪਾਲੇ ਵਿੱਚ ਹੈ ਕਿ ਪੈਰੋਲ ਦਿੱਤੀ ਜਾਵੇ ਜਾਂ ਨਾ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਉਸ ਨੂੰ 3 ਹਫਤਿਆਂ ਦੀ ਪੈਰੋਲ ਦੇ ਸਕਦੀ ਹੈ।

ਡੇਰੇ ਦੇ ਸਮਰਥਕਾਂ ਦੀ ਗਿਣਤੀ ਲੱਖਾਂ ‘ਚ, ਸਿਆਸਤ ‘ਚ ਕਾਫੀ ਪ੍ਰਭਾਵ

ਪੰਜਾਬ ਵਿੱਚ 300 ਦੇ ਕਰੀਬ ਡੇਰੇ ਹਨ। ਇਨ੍ਹਾਂ ਵਿੱਚੋਂ ਕਰੀਬ 10 ਡੇਰਿਆਂ ਦੇ ਸਮਰਥਕਾਂ ਦੀ ਗਿਣਤੀ ਲੱਖਾਂ ਵਿੱਚ ਹੈ। ਚੋਣਾਂ ਵਿੱਚ ਡੇਰਿਆਂ ਦਾ ਸਮਰਥਨ ਮਿਲਦਾ ਹੈ ਤਾਂ ਪਾਰਟੀਆਂ ਨੂੰ ਵੱਡਾ ਵੋਟ ਬੈਂਕ ਮਿਲ ਸਕਦਾ ਹੈ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਡੇਰਾ ਬਿਆਸ ਅਤੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਪੁੱਜੇ ਸਨ। ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਆਗੂ ਇਸ ਵਾਰ ਕਿਸੇ ਵੀ ਡੇਰਾ ਸੱਚਾ ਸੌਦਾ ਵਿੱਚ ਨਹੀਂ ਗਿਆ ਹੈ।

 

ਪਹਿਲਾਂ ਕਦੋਂ ਕਦੋਂ ਮੰਗੀ ਸੀ ਪੈਰੋਲ

24 ਅਕਤੂਬਰ 2020 ਨੂੰ, ਰਾਮ ਰਹੀਮ ਨੂੰ ਪੈਰੋਲ ‘ਤੇ ਇੱਕ ਦਿਨ ਲਈ ਆਪਣੀ ਮਾਂ ਨੂੰ ਮਿਲਣ ਲਈ ਗੁੜਗਾਓਂ ਦੇ ਇੱਕ ਹਸਪਤਾਲ ਲਿਜਾਇਆ ਗਿਆ।

18 ਮਈ 2021 ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਬਿਮਾਰ ਮਾਂ ਦਾ ਹਵਾਲਾ ਦਿੰਦੇ ਹੋਏ 21 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ।

10 ਜੂਨ 2021 ਨੂੰ ਡੇਰਾ ਮੁਖੀ ਨੇ ਪੈਰੋਲ ਮਿਲਣ ‘ਤੇ ਗੁੜਗਾਓਂ ਦੇ ਮੇਦਾਂਤਾ ਹਸਪਤਾਲ ‘ਚ ਕੋਰੋਨਾ ਦਾ ਇਲਾਜ ਕਰਵਾਇਆ।

Related posts

ਜੰਮੂ ਕਸ਼ਮੀਰ ਪੁਲੀਸ ਨੇ ਚਾਰ ਜਣੇ ਹਿਰਾਸਤ ’ਚ ਲਏ

On Punjab

ਲਾਹੌਰ ਦੇ ਗੁਰਦਵਾਰਾ ਸਾਹਿਬ ‘ਚ 80 ਸਾਲਾਂ ਬਾਅਦ ਅਰਦਾਸ

On Punjab

ਹਰਿਆਣਾ ਦੇ ਸੀਐੱਮ ‘ਤੇ ਟਿੱਪਣੀ ਦਾ ਮਾਮਲਾ: ਕੇਵਲ ਢਿੱਲੋਂ ਨੇ ਭਗਵੰਤ ਮਾਨ ਤੋਂ ਮੰਗੀ ਮੁਆਫ਼ੀ

On Punjab