ਚੰਡੀਗੜ੍ਹ- ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਬੈਠਕ ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਨਹੀਂ ਹੋਣਗੇ। ਅਹਿਮ ਸੂਤਰਾਂ ਅਨੁਸਾਰ ਚੰਨੀ ਪੰਜਾਬ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕਰ ਰਹੇ ਹਨ ਅਤੇ ਵੀਰਵਾਰ ਨੂੰ ਉਨ੍ਹਾਂ ਦੀ ਪ੍ਰੀਖਿਆ ਹੈ। ਉਨ੍ਹਾਂ ਦੀ ਗੈਰ-ਹਾਜ਼ਰੀ ਸਬੰਧੀ ਹਾਲੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਰਾਹੁਲ ਗਾਂਧੀ ਦੀ ਸ਼ਮੂਲੀਅਤ ਵਾਲੀ ਮੀਟਿੰਗ ਵਿੱਚੋਂ ਚੰਨੀ ਦੀ ਗੈਰ-ਹਾਜ਼ਰੀ ਦੇ ਸਿਆਸੀ ਮਾਇਨੇ ਹਨ। ਇਹ ਦੂਜੀ ਵਾਰ ਹੈ ਜਦੋਂ ਚੰਨੀ ਗੈਰ-ਹਾਜ਼ਰ ਹੋਣਗੇ। ਪਿਛਲੀ ਵਾਰ ਜਦੋਂ ਸੰਸਦ ਵਿੱਚ ਪੇਪਰ ਲੀਕ ਮੁੱਦੇ ’ਤੇ ਰਾਹੁਲ ਗਾਂਧੀ ਦਾ ਭਾਸ਼ਣ ਸੀ, ਤਾਂ ਉਸ ਵੇਲੇ ਵੀ ਚੰਨੀ ਸੰਸਦ ਵਿੱਚੋਂ ਗੈਰ-ਹਾਜ਼ਰ ਸਨ। ਉਸ ਦਿਨ ਚੰਨੀ ਨੇ ਫ਼ਰੀਦਕੋਟ ਵਿਖੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਸੀ। ਅੱਜ ਦਿੱਲੀ ਵਿੱਚ ਹੋ ਰਹੀ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਵੀ ਮੌਜੂਦ ਰਹਿਣਗੇ।

