PreetNama
ਖੇਡ-ਜਗਤ/Sports News

Sad News : ਨਹੀਂ ਰਹੇ ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ

1972 ਦੀਆਂ ਮਿਊਨਿਖ ਓਲੰਪਿਕ ਖੇਡਾਂ ਦੌਰਾਨ ਕਾਂਸੇ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਓਲੰਪੀਅਨ ਵਰਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ। ਓਲੰਪੀਅਨ ਵਰਿੰਦਰ ਸਿੰਘ ਦਾ ਜਨਮ 16 ਮਈ 1947 ਵਿਚ ਹੋਇਆ ਸੀ। ਵਰਿੰਦਰ ਸਿੰਘ ਨੇ ਆਪਣੀ ਪ੍ਰਤਿਭਾ ਸਦਕਾ ਭਾਰਤੀ ਹਾਕੀ ਟੀਮ ਵਿਚ ਜਗ੍ਹਾ ਬਣਾਈ ਸੀ। 1972 ਦੀਆਂ ਮਿਊਨਿਖ ਵਿਚ ਹੋਈਆਂ ਓਲੰਪਿਕ ਖੇਡਾਂ ਦੌਰਾਨ ਕਾਂਸੇ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਸਨ। ਉਨ੍ਹਾਂ ਨੇ 1976 ਦੀਆਂ ਓਲੰਪਿਕ ਖੇਡਾਂ ਵਿਚ ਭਾਰਤੀ ਹਾਕੀ ਟੀਮ ਵੱਲੋਂ ਹਿੱਸਾ ਲਿਆ ਸੀ। ਉਨ੍ਹਾਂ ਨੂੰ ਧਿਆਨ ਚੰਦ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਹਾਕੀ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਓਲੰਪੀਅਨ ਵਰਿੰਦਰ ਸਿੰਘ ਦੇ ਦੇਹਾਂਤ ਉਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Related posts

ਪਾਕਿ ਫਤਹਿ ਮਗਰੋਂ ਵਿਰਾਟ ਦੀ ਅਨੁਸ਼ਕਾ ਨਾਲ ਲੰਡਨ ਦੀਆਂ ਗਲੀਆਂ ‘ਚ ਗੇੜੀ

On Punjab

ਬੁਮਰਾਹ ਲਈ BCCI ਪ੍ਰਧਾਨ ਸੌਰਵ ਗਾਂਗੁਲੀ ਨੇ ਲਿਆ ਵੱਡਾ ਫੈਸਲਾ

On Punjab

ਭਾਰਤ ਨੇ ਸ਼੍ਰੀਲੰਕਾ ਨੂੰ ਦੂਜੇ ਟੀ-20 ‘ਚ 7 ਵਿਕਟਾਂ ਨਾਲ ਦਿੱਤੀ ਮਾਤ

On Punjab