74.07 F
New York, US
August 12, 2026
PreetNama
ਸਮਾਜ/Social

Sangrur ByPoll Results 2022 : ‘ਆਪ’ ਦੇ ਗੜ੍ਹ ‘ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ, ਤਿੰਨ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ (Simranjeet Singh Mann) ਨੇ 5822 ਵੋਟਾਂ ਨਾਲ ਜਿੱਤ ਲਈ ਹੈ। ਮਾਨ ਨੂੰ ਕੁੱਲ 2,53,154 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ (Gurmel Singh) 2,47,332 ਵੋਟਾਂ ਨਾਲ ਦੂਜੇ ਨੰਬਰ ‘ਤੇ ਰਹੇ। ਦਲਵੀਰ ਗੋਲਡੀ 79,668 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ। ਕੇਵਲ ਸਿੰਘ ਢਿੱਲੋਂ 66,298 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ 44,428 ਵੋਟਾਂ ਨਾਲ ਪੰਜਵੇਂ ਨੰਬਰ ‘ਤੇ ਰਹੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ, ਕਾਂਗਰਸ ਦੇ ਉਮੀਦਵਾਰ ਦਲਵੀਰ ਗੋਲਡੀ ਤੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ।

01.10 PM : 7,052 ਵੋਟਾਂ ਨਾਲ ਸਿਮਰਨਜੀਤ ਸਿੰਘ ਮਾਨ ਮੁੜ ਅੱਗੇ।

Simranjeet Singh Mann, SAD AMRITSAR.. 2,46,633

Gurmel Singh, AAP.. 2,41,005

Kamaldeep kaur, SAD Badal. . 43,546

Kewal Singh Dhillon, BJP.. 65,368

Related posts

ਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈ

On Punjab

Shivaji Maharaj statue collapse: MVA holds protest march in Mumbai The statue of the 17th century Maratha warrior king at Rajkot fort in Malvan tehsil, some 480 kilometres from here, fell on August 26

On Punjab

ਸ੍ਰੀ ਗੁਰ ਅਮਰਦਾਸ ਚੈਰੀਟੇਬਲ ਅਤੇ ਸੇਵਾ ਸੁਸਾਇਟੀ ਵੱਲੋਂ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ 1 ਜੂਨ ਨੂੰ ਆਯੋਜਿਤ ਕੀਤੇ ਜਾਣਗੇ

On Punjab