41.31 F
New York, US
March 29, 2024
PreetNama
ਖਾਸ-ਖਬਰਾਂ/Important News

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਯਾਦ ਕਰਦਿਆਂ ਪਾਈ ਭਾਵੁਕ ਪੋਸਟ, ਪੜ੍ਹ ਕੇ ਹਰ ਕਿਸੇ ਦਾ ਵਲੂੰਧਰਿਆ ਜਾਂਦੈ ਸੀਨਾ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਅੱਜ ਪੂਰ੍ਹਾ ਇਕ ਸਾਲ ਹੋ ਗਿਆ ਹੈੇ। ਪਰ ਅੱਜ ਵੀ ਸਿੱਧੂ ਦੇ ਪ੍ਰਸ਼ੰਸਕ ਉਸ ਨੂੰ ਕਿਸੇ ਨਾ ਕਿਸੇ ਢੰਗ ਨਾਲ ਜਿੱਥੇ ਯਾਦ ਕਰ ਰਹੇ ਹਨ, ਉਥੇ ਹੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ। ਸਿੱਧੂ ਨੂੰ ਯਾਦ ਕਰਨ ਦੀ ਉਸ ਦੀ ਮਾਤਾ ਵੱਲੋਂ ਪਾਈ ਗਈ ਭਾਵੁਕ ਪੋਸਟ ਪੜ੍ਹਨ ਵਾਲਿਆਂ ਦੀਆਂ ਅੱਖਾਂ ਵੀ ਨਮ ਕਰ ਦਿੰਦੀ ਹੈ। ਇਸ ਵਿੱਚ ਮਾਤਾ ਨੇ ਆਪਣੇ ਪੁੱਤਰ ਦੇ ਵਿਛੋੜੇ ਦੇ ਦਰਦ ਨੂੰ ਬਿਆਨ ਕੀਤਾ ਹੈ।ਉਨ੍ਹਾਂ ਲਿਖਿਆ ਹੈ ਕਿ, ‘‘ਸੁੱਖਾਂ ਸੁੱਖ ਕੇ ਓ ਦਿਨ ਆਇਆ ਸੀ, ਜਦ ਮੈਂ ਆਪਣੀ ਕੁੱਖ ’ਚ ਤੁਹਾਡੀ ਮੌਜੂਦਗੀ ਨੂੰ ਮਹਿਸੂਸ ਕੀਤਾ ਸੀ, ਬੜੀਆਂ ਰੀਝਾਂ ਤੇ ਚਾਵਾਂ ਨਾਲ ਤੁਹਾਨੂੰ 9 ਮਹੀਨੇ ਪਾਲ ਕੇ ਚੜ੍ਹਦੀ ਜੂਨ ’ਚ ਗਲ ਨਾਲ ਲਾਇਆ ਸੀ। ਕਦੇ ਨਜ਼ਰਾਂ ਤੋਂ ਬਚਾਉਂਦੀ ਨੇ ਤੇ ਕਦੇ ਖੇਡਾਂ ਨਾਲ ਖਿਡਾਉਂਦੀ ਨੇ, ਸੋਹਣਾ ਸਰਦਾਰ ਸਜਾਇਆ ਸੀ। ਕਦੇ ਸੱਚ ਤੇ ਅਣਖ ਦਾ ਪਾਠ ਪੜ੍ਹਾਉਂਦੀ, ਕਦੇ ਕਿਰਤ ਤੇ ਮੁੱਲ ਦਾ ਗਿਆਨ ਸਿਖਾਉਂਦੀ, ਝੁੱਕ ਕੇ ਚੱਲਣਾ ਗੱਲ ਬੁਰ੍ਹੀ ਨਾ ਇਹੋ ਗੱਲ ਨੂੰ ਜ਼ਹਿਨ ‘ਚ ਪਾਉਂਦੀ ਨੇ ਤੁਹਾਨੂੰ ਤੁਹਾਡੀ ਮੰਜ਼ਿਲ ਤੱਕ ਪਹੁੰਚਾਇਆ ਸੀ। ਪਰ ਮੈਂ ਨਹੀਂ ਜਾਣਦੀ ਸੀ ਪੁੱਤ ਕਿ ਤੁਹਾਡਾ ਮੁਕਾਮ ਹੀ ਤੁਹਾਨੂੰ ਮੇਰੇ ਤੋਂ ਦੂਰ ਕਰ ਦੇਵੇਗਾ। ਮੇਰੇ ਲਈ ਇਸ ਤੋਂ ਵੱਡੀ ਸਜ਼ਾ ਕੀ ਹੋਣੀ ਆ ਜਿਹਦੀਆਂ ਲੰਮੀਆਂ ਉਮਰਾਂ ਦੀ ਸੁੱਖ ਮੈਂ ਦਿਨ ਰਾਤ ਸੁੱਖਦੀ ਸੀ, ਅੱਜ ਆਪਣੇ ਉਹੀ ਸ਼ੁੱਭ ਨੂੰ ਆਪਣੀਆਂ ਅੱਖਾਂ ਸਾਹਮਣੇ ਦੇਖੇ ਨੂੰ ਇਕ ਸਾਲ ਹੋ ਗਿਆ, ਬਿਨ੍ਹਾਂ ਕਿਸੇ ਕਸੂਰ ਤੋਂ ਬਿਨ੍ਹਾਂ ਕਿਸੇ ਗੁਨਾਹ ਤੋਂ ਕੁੱਝ ਘਟੀਆ ਲੋਕਾਂ ਨੇ ਮੇਰੇ ਬੱਚੇ ਨੂੰ ਮੇਰੇ ਕੋਲੋਂ ਖੋਹ ਲਿਆ ਅੱਜ ਇਕ ਸਾਲ ਹੋ ਗਿਆ ਪੁੱਤ ਤੁਹਾਨੂੰ ਮੈਂ ਗਲ ਨਾਲ ਨਹੀਂ ਲਾਇਆ ਤੁਹਾਡੇ ਨਾਲ ਕੋਈ ਦੁੱਖ ਸਾਂਝਾ ਨਹੀਂ ਕੀਤਾ, ਤੁਹਾਨੂੰ ਤੁਹਾਡਾ ਮਨਪਸੰਦ ਖਾਣਾ ਆਪਣੇ ਹੱਥ ਨਾਲ ਨਹੀਂ ਖਆਇਆ, ਸ਼ੁਭ ਜਦੋਂ ਤੁਸੀਂ ਮੇਰੇ ਕੋਲ ਹੁੰਦੇ ਸੀ, ਮੈਨੂੰ ਹਰ ਮੁਸ਼ਕਿਲ ਹਰ ਦੁੱਖ ਛੋਟਾ ਲੱਗਦਾ ਸੀ, ਪਰ ਤੁਹਾਡੇ ਬਿਨ੍ਹਾਂ ਮੈਂ ਇਕ ਸਾਲ ਦਾ ਸਮਾਂ ਕਿਵੇਂ ਬਿਤਾਇਆ ਇਹ ਸਿਰਫ਼ ਮੇਰੀ ਅੰਤਰ ਆਤਮਾ ਜਾਣਦੀ ਆ, ਅੱਜ ਵੀ ਇਹੋ ਸੋਚ ਰਹੀ ਆਂ ਕਿ ਉਹ ਤਰੀਕ ਤਾਂ ਮੁੜ ਆਈ ਆ ਕਿ ਪਤਾ ਤੁਸੀਂ ਵੀ ਆ ਜਾਵੋ । ਮੇਰੀ ਪਰਛਾਈ, ਮੇਰੀ ਹੌਂਦ ਦੀ ਪਛਾਣ ਮੇਰੇ ਗੱਗੂ, ਪੁੱਤ ਮੈਂ ਤੁਹਾਨੂੰ ਗਲ਼ ਨਾਲ ਲਾਉਣਾ, ਮੇਰੀ ਤੜਫਣਾ ਖ਼ਤਮ ਕਰ ਦਵੋ ਪੁੱਤ ਘਰ ਵਾਪਿਸ ਆ ਜਾਓ , ਕਿਸੇ ਘੜੀ ਵੀ ਜੀ ਨਹੀਂ ਲੱਗਦਾ।ਇੱਥੇ ਦੱਸਣਯੋਗ ਹੈ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਦ ਪਿੰਡ ਜਵਾਹਰਕੇ ਆਪਣੀ ਥਾਰ ‘ਤੇ ਗਿਆ ਤਾਂ ਉਸ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ। ਸਿੱਧੂ ਮੂਸੇਵਾਲਾ ਦਾ ਕਤਲ ਹੋਣ ਦੇ ਬਾਅਦ ਪਰਿਵਾਰ ਅੱਜ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੇ ਇਕ ਦਿਨ ਪਹਿਲਾਂ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ, ਉਥੇ ਪਾਠ ਕਰਵਾਇਆ ਗਿਆ, ਜਿਸ ’ਚ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੀ ਪਹੁੰਚੇ ਸਨ। ਪਰ ਜਦ ਉਹ ਉਸ ਜਗ੍ਹਾ ਗਏ ਜਿੱਥੇ ਸਿੱਧੂ ਦੇ ਗੋਲੀਆਂ ਚਲਾਈਆਂ ਗਈਆਂ ਸਨ, ਉਥੇ ਉਹ ਭਾਵੁਕ ਹੋ ਗਏ ਸਨ ਅਤੇ ਉਨ੍ਹਾਂ ਨੇ ਸਲੂਟ ਵੀ ਕੀਤਾ। ਇਸ ਦੇ ਨਾਲ ਹੀ ਉਹ ਭੁੱਬਾਂ ਮਾਰ ਮਾਰ ਉਥੇ ਰੋਏ ਅਤੇ ਉਸ ਦੇ ਕਤਲ ਕਰਨ ਵਾਲਿਆਂ ਨੂੰ ਕੋਸਿਆ।

Related posts

SE ਦੀ ਸ਼ਿਕਾਇਤ ‘ਤੇ ਵਿਜੈ ਸਿੰਗਲਾ ‘ਤੇ ਡਿੱਗੀ ਸੀ ਗਾਜ, ਦੋਸ਼- ਪੰਜਾਬ ਭਵਨ ਦੇ ਕਮਰਾ ਨੰਬਰ 203 ’ਚ ਮੰਗੀ ਸੀ ਰਿਸ਼ਵਤ

On Punjab

covid-19 epidemic : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ ‘ਚ ਮਹਾਮਾਰੀ ਨੂੰ ਦੱਸਿਆ ‘ਤ੍ਰਾਸਦੀ’, ਕਿਹਾ – ਸਹਾਇਤਾ ਲਈ ਅਸੀਂ ਵਚਨਬੱਧ

On Punjab

ਚੀਨ ਤੇ ਅਮਰੀਕਾ ਨੇ ਦਿਖਾਈ ਨਰਮੀ, ਨੁਮਾਇੰਦਿਆਂ ਨੇ ਫੋਨ ‘ਤੇ ਗੱਲਬਾਤ ਕਰ ਘਟਾਇਆ ਵਪਾਰ ਯੁੱਧ ਦਾ ਡਰ

On Punjab