PreetNama
ਖਬਰਾਂ/News

ਨਸ਼ਾ ਤਸਕਰੀ ਦੇ ਦੋਸ਼ ‘ਚ ਬਰਖ਼ਾਸਤ SSP ਹੁੰਦਲ ਨੂੰ ਹਾਈ ਕੋਰਟ ਤੋਂ ਰਾਹਤ, ਭਗੌੜਾ ਐਲਾਨਣ ਦੀ ਪ੍ਰਕਿਰਿਆ ‘ਤੇ ਲੱਗੀ ਰੋਕ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਸ਼ਾ ਤਸਕਰੀ ਦੇ ਦੋਸ਼ੀ ਐੱਸਐੱਸਪੀ ਰਾਜਜੀਤ ਸਿੰਘ ਹੁੰਦਲ ਨੂੰ ਅੰਤ੍ਰਿਮ ਰਾਹਤ ਦਿੰਦਿਆਂ ਉਸ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ‘ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁੰਦਲ ਨੂੰ ਕਿਹਾ, ਪਹਿਲਾਂ ਅਗਾਊਂ ਜ਼ਮਾਨਤ ਦਾਇਰ ਕਰੋ, ਹੋਰ ਵਿਸ਼ਿਆਂ ‘ਤੇ ਕੋਰਟ ਬਾਅਦ ‘ਚ ਸੁਣਵਾਈ ਕਰੇਗੀ।

ਹੁੰਦਲ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਦਿਆਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਪਟੀਸ਼ਨ ‘ਤੇ ਸਵਾਲ ਉਠਾਉਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਅਗਾਊਂ ਜ਼ਮਾਨਤ ਦੀ ਮੰਗ ਲਈ ਸਿੱਧੇ ਤੌਰ ‘ਤੇ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ ਗਈ। ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਸਿੰਘ ਨੇ ਕਿਹਾ ਕਿ ਉਸ ਖਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ। ਉਸ ਨੂੰ ਬਰਖਾਸਤ ਕਰਨ ਦੇ ਹੁਕਮ ਵੀ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਜਾਰੀ ਕੀਤੇ ਗਏ ਹਨ।

ਪਟੀਸ਼ਨਕਰਤਾ ਨੂੰ ਭਗੌੜਾ ਐਲਾਣਨ ਦੀ ਪ੍ਰਕਿਰਿਆ ਤੇ ਉਸ ਖਿਲਾਫ਼ ਲੁੱਕ ਆਊਟ ਨੋਟਿਸ ਵੀ ਨਿਰਧਾਰਤ ਪ੍ਰਕਿਰਿਆ ਦੇ ਉਲਟ ਜਾਰੀ ਕੀਤਾ ਗਿਆ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਅਪੀਲ ਕੀਤੀ ਹੈ। ਹਾਈ ਕੋਰਟ ਨੇ ਇਸ ‘ਤੇ ਪਟੀਸ਼ਨ ਦੇ ਸਹੀ ਹੋਣ ‘ਤੇ ਸਵਾਲ ਖੜ੍ਹੇ ਕੀਤੇ ਹਨ।

Related posts

ਭਗਵੰਤ ਮਾਨ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਡਿਗਰੀ ਕਾਲਜ ਸੁਖਚੈਨ ਲੋਕਾਂ ਨੂੰ ਕੀਤਾ ਸਮਰਪਿਤ

On Punjab

Gurugram Fire Death: ਚਾਰ ਮਿੰਟਾਂ ‘ਚ 4 ਮੌਤਾਂ, ਦਰਦਨਾਕ ਘਟਨਾ ਨੇ ਜ਼ਿਲਾ ਪ੍ਰਸ਼ਾਸਨ ਨੂੰ ਕੀਤਾ ਵੱਡਾ ਫੈਸਲਾ ਲੈਣ ਲਈ ਮਜਬੂਰ ਗੁਰੂਗ੍ਰਾਮ ਦੇ ਸਰਸਵਤੀ ਐਨਕਲੇਵ ਵਿੱਚ ਚਾਰ ਮਿੰਟਾਂ ਵਿੱਚ ਚਾਰ ਮੌਤਾਂ ਨੇ ਪ੍ਰਸ਼ਾਸਨ ਦੀ ਨੀਂਦ ਉਡਾ ਦਿੱਤੀ ਹੈ। ਇਹ ਪਤਾ ਲਗਾਉਣ ਲਈ ਸਰਵੇਖਣ ਕੀਤਾ ਜਾਵੇਗਾ ਕਿ ਇਮਾਰਤਾਂ ਵਿੱਚ ਬਿਜਲੀ ਪ੍ਰਣਾਲੀ ਲੋਡ ਦੇ ਹਿਸਾਬ ਨਾਲ ਵਿਕਸਤ ਹੈ ਜਾਂ ਨਹੀਂ।

On Punjab

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਲੈਕਚਰਾਰਾਂ ਦੀ ਹੜਤਾਲ ਦੀ ਹਮਾਇਤ

Pritpal Kaur