PreetNama
ਖਬਰਾਂ/News

ਅਮਰੀਕਾ ਵੱਲੋਂ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਪਰਵਾਸੀਆਂ ਦੀ ਗ੍ਰਿਫ਼ਤਾਰੀ ਵਾਲੇ ਕਾਨੂੰਨ ’ਤੇ ਰੋਕ

ਅਮਰੀਕਾ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲੇ ਸ਼ੱਕੀ ਪਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਟੈਕਸਸ ਦੀ ਯੋਜਨਾ ਉਤੇ ਇਕ ਵਾਰ ਫਿਰ ਰੋਕ ਲਾ ਦਿੱਤੀ ਗਈ। ਇਸ ਸਬੰਧੀ ਕਾਨੂੰਨ ਲਾਗੂ ਹੋਣ ਦੇ ਕੁਝ ਘੰਟਿਆਂ ਮਗਰੋਂ ਹੀ ਸਰਹੱਦ ਉਤੇ ਬੇਯਕੀਨੀ ਵਾਲੀ ਸਥਿਤੀ ਬਣਨ ਅਤੇ ਮੈਕਸਿਕੋ ਵੱਲੋਂ ਨਾਰਾਜ਼ਗੀ ਪ੍ਰਗਟਾਉਣ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ।

ਪੰਜਵੀਂ ਅਮਰੀਕੀ ਸਰਕਟ ਅਪੀਲੀ ਅਦਾਲਤ ਦੇ ਪੈਨਲ ਨੇ ਦੇਰ ਰਾਤ ਜਾਰੀ ਇਕ ਹੁਕਮ ’ਚ ਕਾਨੂੰਨ ਉਤੇ ਇਕ ਵਾਰ ਫਿਰ ਰੋਕ ਲਾ ਦਿੱਤੀ। ਇਸ ਤੋਂ ਪਹਿਲਾਂ ਅਮਰੀਕੀ ਸੁਪਰੀਮ ਕੋਰਟ ਨੇ ਇਕ ਫ਼ੈਸਲੇ ’ਚ ਟੈਕਸਸ ਸੂਬੇ ਨੂੰ ਸਖਤ ਇਮੀਗਰੇਸ਼ਨ ਕਾਨੂੰਨ ਲਾਗੂ ਕਰਨ ਦੀ ਆਗਿਆ ਦੇ ਦਿੱਤੀ ਸੀ ਜਿਸ ਵਿਚ ਪੁਲਿਸ ਨੂੰ ਨਾਜਾਇਜ਼ ਤਰੀਕੇ ਨਾਲ ਸਰਹੱਦ ਪਾਰ ਕਰਨ ਵਾਲੇ ਮੁਲਜ਼ਮ ਪਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਹਾਲੇ ਇਹ ਸਪੱਸ਼ਟ ਨਹੀਂ ਹੈ ਕਿ ਅਗਲਾ ਫ਼ੈਸਲਾ ਕਦੋਂ ਆਵੇਗਾ।

ਕਾਨੂੰਨ ਲਾਗੂ ਹੋਣ ਮਗਰੋਂ ਮੈਕਸਿਕੋ ਸਰਕਾਰ ਨੇ ਕਿਹਾ ਸੀ ਕਿ ਉਹ ਉਨ੍ਹਾਂ ਪਰਵਾਸੀਆ ਦੀ ਵਾਪਸੀ ਨੂੰ ਮਨਜ਼ੂਰ ਨਹੀਂ ਕਰੇਗਾ ਜਿਨ੍ਹਾਂ ਨੂੰ ਟੈਕਸਾਸ ਦੇ ਇਕ ਨਵੇਂ ਇਮੀਗਰੇਸ਼ਨ ਕਾਨੂੰਨ ਤਹਿਤ ਅਮਰੀਕਾ ਛੱਡਣ ਦਾ ਹੁਕਮ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਦਿਨ ਵਿੱਚ ਯੂਐਸ ਸੁਪਰੀਮ ਕੋਰਟ ਨੇ ਸਖ਼ਤ ਇਮੀਗ੍ਰੇਸ਼ਨ ਕਾਨੂੰਨਾਂ ਦਾ ਰਾਹ ਸਾਫ਼ ਕਰ ਦਿੱਤਾ।

Related posts

ਲੋਕ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਆਪਣੀ ਮਰਜ਼ੀ ਦੀ ਸਰਕਾਰ ਚੁਣਨ: ਐੱਸ.ਡੀ.ਐੱਮ

Pritpal Kaur

PM ਮੋਦੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਮਿਲੇ ਮੈਸੇਜ ਤੋਂ ਮਚੀ ਤਰਥੱਲੀ

On Punjab

Union Budget 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਦਾ ਬਜਟ: ਮੋਦੀ

On Punjab