PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

Sukhbir Badal ਖਿਲਾਫ਼ ਪੰਥਕ ਕਾਰਵਾਈ ਦੀ ਮੰਗ; ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੁੱਪ ‘ਤੇ ਵੀ ਸਵਾਲ

ਅੰਮ੍ਰਿਤਸਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਨਾਲ ਸਬੰਧਤ ਮੈਂਬਰਾਂ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਤਲਬ ਕੀਤਾ ਜਾਵੇ। ਮੈਂਬਰਾਂ ਨੇ ਮੰਗ ਕੀਤੀ ਕਿ ਸੁਖਬੀਰ ਬਾਦਲ ਵੱਲੋਂ ਲਾਏ ਜਾ ਰਹੇ ਦੋਸ਼ਾਂ ਦੇ ਸਬੂਤ ਮੰਗੇ ਜਾਣ ਅਤੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਨੂੰ ‘ਸਾਜ਼ਿਸ਼’ ਦੱਸਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਣੇਕੇ ਦੀ ਅਗਵਾਈ ਹੇਠ ਵਿਰੋਧੀ ਮੈਂਬਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪੁੱਜੇ, ਜਿੱਥੇ ਉਨ੍ਹਾਂ ਨੇ ਜਥੇਦਾਰ ਨੂੰ ਆਪਣਾ ਮੰਗ ਪੱਤਰ ਸੌਂਪਿਆ। ਉਨ੍ਹਾਂ ਅਪੀਲ ਕੀਤੀ ਕਿ ਸੁਖਬੀਰ ਸਿੰਘ ਬਾਦਲ ਤੋਂ ਇਸ ਬਿਆਨ ਦੇ ਸਬੂਤ ਮੰਗੇ ਜਾਣ ਕਿ ਹੁਕਮਨਾਮਾ ਇੱਕ ਸਾਜ਼ਿਸ਼ ਸੀ ਅਤੇ ਜੇਕਰ ਉਨ੍ਹਾਂ ਨੇ ਗ਼ਲਤ ਬਿਆਨ ਦਿੱਤਾ ਹੈ ਤਾਂ ਉਨ੍ਹਾਂ ਨੂੰ ਪੰਥ ਵਿੱਚੋਂ ਛੇਕਿਆ ਜਾਵੇ। ਇਸ ਦੇ ਨਾਲ ਹੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਜਵਾਬ ਤਲਬੀ ਦੀ ਮੰਗ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ‘ਪੰਜ ਪ੍ਰਧਾਨੀ’ ਪ੍ਰੰਪਰਾ ਦੀ ਤੌਹੀਨ ਕਿਸ ਮਜਬੂਰੀ ਤਹਿਤ ਸਹਿਣ ਕਰ ਗਏ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਥੇਦਾਰ ਸਾਹਿਬ ਸਿਧਾਂਤਾਂ ‘ਤੇ ਪਹਿਰਾ ਦਿੰਦੇ ਹੋਏ ਅਜਿਹੇ ਲੋਕਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨਗੇ।

ਵਿਰੋਧੀ ਮੈਂਬਰਾਂ ਨੇ ਦੱਸਿਆ ਕਿ 6 ਅਪਰੈਲ ਨੂੰ ਅਕਾਲੀ ਦਲ ਦੀ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਇਲਜ਼ਾਮ ਲਾਇਆ ਸੀ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮੇ ਉਨ੍ਹਾਂ ਨੂੰ ਸਿਆਸਤ ਵਿੱਚੋਂ ਬਾਹਰ ਕਰਨ ਅਤੇ ਸਰੀਰਕ ਤੌਰ ‘ਤੇ ਖ਼ਤਮ ਕਰਨ ਦੀ ਇੱਕ ਸਾਜ਼ਿਸ਼ ਸਨ। ਉਨ੍ਹਾਂ ਆਖਿਆ ਕਿ 2 ਦਸੰਬਰ ਨੂੰ ਸੁਖਬੀਰ ਬਾਦਲ ਨੇ ਖ਼ੁਦ ਸੰਗਤ ਦੀ ਹਜ਼ੂਰੀ ਵਿੱਚ ਆਪਣੇ ਗੁਨਾਹ ਕਬੂਲ ਕੀਤੇ ਸਨ ਅਤੇ ਤਨਖਾਹ ਵੀ ਭੁਗਤੀ ਸੀ, ਪਰ ਹੁਣ ਉਹ ਇਸ ਮਰਿਆਦਾ ਨੂੰ ਸਿੱਧੀ ਚੁਣੌਤੀ ਦੇ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉੱਥੇ ਮੌਜੂਦ ਸਨ, ਪਰ ਉਹ ਚੁੱਪ ਰਹੇ ਅਤੇ ਪੰਜ ਪ੍ਰਧਾਨੀ ਪ੍ਰਥਾ ਦੇ ਸਤਿਕਾਰ ਲਈ ਕੁਝ ਨਹੀਂ ਕੀਤਾ। ਮੈਂਬਰਾਂ ਨੇ ਸੁਖਬੀਰ ਬਾਦਲ ਦੀ ਇਸ ਕਾਰਵਾਈ ਨੂੰ ਪੰਜ ਪ੍ਰਧਾਨੀ ਮਰਿਆਦਾ ਨੂੰ ਸਿੱਧੀ ਚੁਣੌਤੀ ਕਰਾਰ ਦਿੱਤਾ ਹੈ।

Related posts

ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਮੁੜ ਪੰਜ ਦਿਨਾ ਰਿਮਾਂਡ ’ਤੇ ਭੇਜਿਆ

On Punjab

ਪੰਜਾਬੀਆਂ ਦੀ ਬੱਲੇ-ਬੱਲੇ : ਟੈਕਸੀ ਡਰਾਈਵਰ ਰਹੇ ਅਮਰਜੀਤ ਸੋਹੀ ਐਡਮੰਟਨ ਤੇ ਜਯੋਤੀ ਗੌਂਡੇਕ ਕੈਲਗਰੀ ਦੇ ਮੇਅਰ ਬਣੇ

On Punjab

Parliament house : ਹੁਣ ਸੰਸਦ ਭਵਨ ਕੰਪਲੈਕਸ ‘ਚ ਧਰਨਾ, ਭੁੱਖ ਹੜਤਾਲ ‘ਤੇ ਲੱਗੀ ਪਾਬੰਦੀ, ਕਾਂਗਰਸ ਨੇ ਟਵੀਟ ਕਰ ਕੇ ਕੱਸਿਆ ਤਨਜ਼

On Punjab