PreetNama
ਸਮਾਜ/Social

Sunanda Pushkar Death Case : ਥਰੂਰ ਦੀਆਂ ਮੁਸ਼ਕਿਲਾਂ ਵਧਣਗੀਆਂ, ਦਿੱਲੀ ਪੁਲਿਸ ਦੀ ਅਪੀਲ ‘ਤੇ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਮੌਤ ਮਾਮਲੇ ‘ਚ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਨੂੰ ਬਰੀ ਕੀਤੇ ਜਾਣ ਦੇ ਖਿਲਾਫ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਟਿਆਲਾ ਹਾਊਸ ਕੋਰਟ ਨੇ 18 ਅਗਸਤ, 2021 ਨੂੰ ਸੁਣਾਏ ਫੈਸਲੇ ਵਿੱਚ ਸ਼ਸ਼ੀ ਥਰੂਰ ਨੂੰ ਮੌਤ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ।

ਇਸ ਦੇ ਨਾਲ ਹੀ ਹੁਣ ਪਟਿਆਲਾ ਹਾਊਸ ਕੋਰਟ ਦੇ ਫੈਸਲੇ ਖਿਲਾਫ ਦਿੱਲੀ ਪੁਲਸ ਦੀ ਅਪੀਲ ‘ਤੇ ਦਿੱਲੀ ਹਾਈਕੋਰਟ ਨੇ ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਨੋਟਿਸ ਜਾਰੀ ਕੀਤਾ ਹੈ।

15 ਮਹੀਨਿਆਂ ਦੀ ਦੇਰੀ ਤੋਂ ਬਾਅਦ ਪਟੀਸ਼ਨ ਦਾਇਰ

ਦਿੱਲੀ ਪੁਲਿਸ ਨੇ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਨੂੰ ਡਿਸਚਾਰਜ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਪਟੀਸ਼ਨ ਕਰੀਬ 15 ਮਹੀਨਿਆਂ ਦੀ ਦੇਰੀ ਨਾਲ ਦਾਇਰ ਕੀਤੀ ਗਈ ਹੈ।

ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਨੇ ਪਟੀਸ਼ਨ ਦਾਇਰ ਕਰਨ ਵਿੱਚ ਹੋਈ ਦੇਰੀ ਨੂੰ ਮੁਆਫ਼ ਕਰਨ ਦੀ ਪੁਲਿਸ ਦੀ ਬੇਨਤੀ ‘ਤੇ ਨੋਟਿਸ ਜਾਰੀ ਕਰਕੇ ਸੁਣਵਾਈ 7 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਦਿੱਲੀ ਪੁਲਿਸ ਨੇ ਅਦਾਲਤ ਨੂੰ ਇਸ ਮਾਮਲੇ ‘ਚ ਅਰਜ਼ੀ ਦਾਖ਼ਲ ਕਰਨ ‘ਚ ਹੋਈ ਦੇਰੀ ਨੂੰ ਮੁਆਫ਼ ਕਰਨ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਅਗਸਤ 2021 ਵਿੱਚ ਹੇਠਲੀ ਅਦਾਲਤ ਨੇ ਇਸ ਮਾਮਲੇ ਵਿੱਚ ਥਰੂਰ ਨੂੰ ਬਰੀ ਕਰ ਦਿੱਤਾ ਸੀ।

ਸ਼ਸ਼ੀ ਥਰੂਰ ‘ਤੇ ਗੰਭੀਰ ਦੋਸ਼

ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ‘ਤੇ ਦਿੱਲੀ ਪੁਲਿਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 498ਏ (ਪਤੀ ਜਾਂ ਉਸਦੇ ਰਿਸ਼ਤੇਦਾਰ ਦੁਆਰਾ ਤਸ਼ੱਦਦ) ਅਤੇ ਧਾਰਾ 306 (ਖੁਦਕੁਸ਼ੀ ਲਈ ਉਕਸਾਉਣਾ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਦੋਸ਼ ਸਾਬਤ ਹੋਣ ‘ਤੇ ਮਾਮਲੇ ‘ਚ 3 ਸਾਲ ਅਤੇ 10 ਸਾਲ ਦੀ ਸਜ਼ਾ ਹੋ ਸਕਦੀ ਹੈ।

Related posts

ਸੜਕ ‘ਤੇ ਟ੍ਰੈਫਿਕ ਘਟਾਉਣ ਲਈ ਇਸ ਦੇਸ਼ ਨੇ ਮੁਫ਼ਤ ਕੀਤੀ ਰੇਲ-ਬੱਸ ਸੇਵਾ

On Punjab

ਪਹਿਲਗਾਮ ਹਮਲਾ ਭਾਰਤ ਵਿੱਚ ਦੰਗੇ ਭੜਕਾਉਣ ਦੀ ਕੋਸ਼ਿਸ਼ ਸੀ:ਮੋਦੀ

On Punjab

ਜਸਟਿਸ ਐਸਏ ਬੋਬੜੇ ਹੋਣਗੇ ਭਾਰਤ ਦੇ ਅਗਲੇ ਚੀਫ ਜਸਟਿਸ

On Punjab