PreetNama
ਖਬਰਾਂ/Newsਖਾਸ-ਖਬਰਾਂ/Important News

ਕਪੂਰਥਲਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਮ੍ਰਿਤਕ ਦੇ ਪਿਤਾ ਨੇ ਕਿਹਾ- ਦੋਸਤ ਨੇ ਕਰਾ’ਤਾ ਜ਼ਿਆਦਾ ਨਸ਼ਾ, ਜਿਸ ਕਾਰਨ ਹੋਈ ਮੌਤ

ਕਪੂਰਥਲਾ ‘ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਸਮਾਚਾਰ ਹੈ। ਉਕਤ ਮਾਮਲੇ ‘ਚ ਮ੍ਰਿਤਕ ਦੇ ਪਿਤਾ ਨੇ ਗੁਆਂਢੀ ਨੌਜਵਾਨ ‘ਤੇ ਉਸ ਨੂੰ ਜ਼ਿਆਦਾ ਨਸ਼ਾ ਦੇ ਕੇ ਕਤਲ ਕਰਨ ਦੇ ਗੰਭੀਰ ਆਰੋਪ ਲਗਾਏ ਹਨ। ਸੂਚਨਾ ਮਿਲਣ ਦੇ ਬਾਅਦ ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਅਤੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਵਿਅਕਤੀ ਦੇ ਖਿਲਾਫ ਧਾਰਾ 304 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਨੇ ਕੀਤੀ ਹੈ। ਮ੍ਰਿਤਕ ਦੀ ਪਛਾਣ ਸੰਜੇ ਕੁਮਾਰ (24 ਸਾਲ) ਪੁੱਤਰ ਗੁਲਸ਼ਨ ਕੁਮਾਰ ਵਾਸੀ ਮੁਹੱਲਾ ਰਾਏਕਾ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਸੰਜੇ ਕੁਮਾਰ ਅਣਵਿਆਹਿਆ ਹੈ ਅਤੇ ਨਕਲਾ (ਭੰਡ) ਦਾ ਕੰਮ ਕਰਦਾ ਹੈ। ਜੋ ਉਸ ਦੇ ਨਾਲ ਲੋਕਾਂ ਦੇ ਵਿਆਹਾਂ ਵਿੱਚ ਜਾਂਦਾ ਸੀ। ਸ਼ੁੱਕਰਵਾਰ ਰਾਤ ਨੂੰ ਮੁਹੱਲਾ ਮਹਿਤਾਬਗੜ੍ਹ ਦੇ ਰਹਿਣ ਵਾਲਾ ਨੌਜਵਾਨ ਉਸ ਨੂੰ ਘਰੋਂ ਆ ਕੇ ਲੈ ਗਿਆ ਅਤੇ ਸ਼ਨੀਵਾਰ ਦੁਪਹਿਰ 2 ਵਜੇ ਆ ਕੇ ਕਿਹਾ ਕਿ ਉਸ ਦਾ ਲੜਕਾ ਬੇਹੋਸ਼ ਹੋ ਗਿਆ ਹੈ। ਜਦੋਂ ਉਹ ਆਪਣੇ ਲੜਕੇ ਦੇ ਦੋਸਤ ਦੇ ਘਰ ਪਹੁੰਚਿਆ ਤਾਂ ਉਸ ਦਾ ਲੜਕਾ ਬੇਹੋਸ਼ ਪਿਆ ਸੀ। ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿਤਾ ਨੇ ਆਰੋਪ ਲਾਇਆ ਕਿ ਉਸ ਨੂੰ ਸ਼ੱਕ ਸੀ ਕਿ ਉਸ ਦੇ ਦੋਸਤ ਸੰਨੀ ਨੇ ਉਸ ਦੇ ਪੁੱਤਰ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਹੈ, ਜਿਸ ਕਾਰਨ ਉਸ ਦੇ ਪੁੱਤਰ ਦੀ ਮੌਤ ਹੋ ਗਈ।

ਇਸ ਸਬੰਧੀ ਥਾਣਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲਣ ’ਤੇ ਉਹ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਜਦੋਂ ਲਾਸ਼ ਦੀ ਜਾਂਚ ਕੀਤੀ ਗਈ ਤਾਂ ਲਾਸ਼ ‘ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਮਿਲਿਆ।

ਪੁਲਿਸ ਨੇ ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੰਨੀ ਵਾਸੀ ਮਹਿਤਾਬਗੜ੍ਹ ਖ਼ਿਲਾਫ਼ ਧਾਰਾ 304 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

Related posts

ਫਿਲਮ ਗਦਰ-2 ਦੀ ਵੀਡੀਓ ਰੀਲ ਬਣਾਉਣਾ ਚਾਰ ਮੁੰਡਿਆਂ ਨੂੰ ਪਿਆ ਮਹਿੰਗਾ, ਹਾਈਵੇਅ ‘ਤੇ ਮਜ਼ਾਰ ਨੇੜੇ ਕਰ ਰਹੇ ਸੀ ਇਤਰਾਜ਼ਯੋਗ ਨਾਅਰੇਬਾਜ਼ੀ

On Punjab

ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ਪ੍ਰਭਾਵਿਤ

On Punjab

Travel Ban ਹਟਦਿਆਂ ਹੀ ਭਾਰਤ ਤੋਂ ਆਪਣੇ ਨਾਗਰਿਕਾਂ ਨੂੰ ਲੈ ਕੇ ਆਸਟ੍ਰੇਲੀਆ ਪੁੱਜੀ ਪਹਿਲੀ ਉਡਾਣ, 80 ਨਾਗਰਿਕ ਪਰਤੇ ਦੇਸ਼

On Punjab