68.13 F
New York, US
June 7, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮਾਨ

ਪੰਜਾਬ ਸਰਕਾਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲਾਂ ਵਿੱਚ ਘਿਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਮਾਨ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ,  ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..”

 

 

ਜ਼ਿਕਰ ਕਰ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ (2 ਮਾਰਚ) ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਅਮਨ-ਕਾਨੂੰਨ ਨਾਲ ਜੁੜੇ ਸਾਰੇ ਮੁੱਦਿਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੀਆਂ। ਦੱਸ ਦੇਈਏ ਕਿ ਸੁਰੱਖਿਆ ਗਰਿੱਡ ਨੂੰ ਮਜ਼ਬੂਤ ​​ਕਰਨ ਲਈ CRPF ਅਤੇ ਇਸ ਦੀ ਵਿਸ਼ੇਸ਼ ਦੰਗਾ ਵਿਰੋਧੀ ਯੂਨਿਟ ਦੇ ਲਗਭਗ 1,900 ਜਵਾਨ ਪੰਜਾਬ ਭੇਜੇ ਜਾ ਰਹੇ ਹਨ।
ਕੇਂਦਰੀ ਬਲ ਦੀਆਂ 18 ਕੰਪਨੀਆਂ ਪੰਜਾਬ ਵਿੱਚ 6 ਤੋਂ 16 ਮਾਰਚ ਤੱਕ ਤਾਇਨਾਤ ਰਹਿਣਗੀਆਂ।

Related posts

ਕਤਲ ਕੇਸ: ਸੁਪਰੀਮ ਕੋਰਟ ਨੇ ਰਾਮ ਰਹੀਮ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਵਿਰੁੱਧ ਸੀਬੀਆਈ ਦੀ ਪਟੀਸ਼ਨ ’ਤੇ ਜਵਾਬ ਮੰਗਿਆ

On Punjab

ਸਮੁੰਦਰੀ ਬੇੜਾ ਆਈਐੱਨਐੱਸ ਮਾਹੇ ਭਾਰਤੀ ਜਲਸੈਨਾ ਵਿਚ ਸ਼ਾਮਲ

On Punjab

ਗਿਅਰ ਫਸਣ ਕਰਕੇ ਨਹੀਂ ਖੁੱਲ੍ਹਿਆ ਜਹਾਜ਼ ਦਾ ਅਗਲਾ ਪਹੀਆ, ਮਸਾਂ ਬਚਾਏ 89 ਯਾਤਰੀ

On Punjab