72.05 F
New York, US
May 1, 2025
PreetNama
ਖਬਰਾਂ/News

ਨਿਊਯਾਰਕ ‘ਚ ਕਰਵਾਇਆ ਬਾਬਾ ਨਿਧਾਨ ਸਿੰਘ ਤੇ ਭਗਤ ਪੂਰਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ, ਗਿਆਨੀ ਜਗਤਾਰ ਸਿੰਘ ਅਤੇ ਡਾ. ਪਰਮਜੀਤ ਸਿੰਘ ਸਰੋਆ ਨੇ ਕੀਤੀ ਸ਼ਿਰਕਤ

ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲ ਵਿਖੇ ਸਿੱਖੀ ਪ੍ਰਚਾਰ-ਪ੍ਰਸਾਰ ਵਿੱਚ ਮਿਸਾਲੀ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਬਾਬਾ ਨਿਧਾਨ ਸਿੰਘ ਜੀ ਅਤੇ ਭਗਤ ਪੂਰਨ ਸਿੰਘ ਜੀ ਦੀ ਸਾਲਾਨਾ ਯਾਦ ਮਨਾਈ ਗਈ। ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨਾਂ ਦੀ ਸ਼ੁਰੂਆਤ ਹੋਈ। ਭਾਈ ਚਮਨ ਸਿੰਘ ਅਤੇ ਭਾਈ ਮਹਿੰਦਰ ਸਿੰਘ ਖਾਦਮ ਕਥਾਵਾਚਕ ਦੋਨਾਂ ਨੇ ਮਹਾਂਪੁਰਸ਼ਾਂ ਦੇ ਜੀਵਨ ਅਤੇ ਕਾਰਜਾਂ ਤੇ ਚਾਨਣਾ ਪਾਇਆ। ਭਾਈ ਮੋਹਣ ਸਿੰਘ ਬਡਾਨਾਂ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ। ਭਾਈ ਜੈਮਲ ਸਿੰਘ ਜੀ ਦੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਨਿਹਾਲ ਕੀਤਾ ਗਿਆ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਬਾਬਾ ਨਿਧਾਨ ਸਿੰਘ ਜੀ ਅਤੇ ਭਗਤ ਪੂਰਨ ਸਿੰਘ ਜੀ ਨੇ ਸੇਵਾ-ਸਿਮਰਨ ਰਾਹੀਂ ਸੰਸਾਰ ਭਰ ਵਿਚ ਵੱਸਦੀ ਲੋਕਾਈ ਨੂੰ ਪ੍ਰਭਾਵਿਤ ਕੀਤਾ ਅਤੇ ਦੁਨੀਆ ਵਿੱਚ ਸਿੱਖੀ ਦਾ ਨਾਮ ਰੋਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਖ਼ਸੀਅਤਾਂ ਦਾ ਸੇਵਾ ਦੇ ਖੇਤਰ ਵਿਚ ਮਿਸਾਲੀ ਯੋਗਦਾਨ ਹੈ। ਅਜਿਹੀਆਂ ਸ਼ਖ਼ਸੀਅਤਾਂ ਦਾ ਜੀਵਨ ਸਮਾਜ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਤਾਂ ਹੀ ਇਨਾਂ ਦੀਆਂ ਯਾਦਾਂ ਮਨਾਈਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਸੇਵਾ ਦਾ ਖੇਤਰ ਭਾਸ਼ਾਵਾਂ ਦੀਆਂ ਵਲਗਣਾਂ ਤੋਂ ਉੱਪਰ ਹੈ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮਾਜ ਨੂੰ ਅੱਜ ਇਨ੍ਹਾਂ ਤੋਂ ਪ੍ਰੇਰਨਾ ਲੈਣ ਦੀ ਸਖਤ ਲੋੜ ਹੈ। ਸਟੇਜ ਸਕੱਤਰ ਦੀ ਸੇਵਾ ਹਰਚਰਨ ਸਿੰਘ ਗੁਲਾਟੀ ਨੇ ਬਾਖੂਬੀ ਨਿਭਾਈ। ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਲਿਆ ਗਿਆ। ਸਮਾਗਮ ਦੇ ਆਯੋਜਨ ਮੌਕੇ ਸੁਰਿੰਦਰ ਸਿੰਘ ਮਿਨਹਾਸ ਅਤੇ ਪ੍ਰਬੰਧਕ ਬਲਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿੱਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਡਾ. ਪਰਮਜੀਤ ਸਿੰਘ ਸਰਿਆ ਦਾ ਸਨਮਾਨ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਪਲਵਿੰਦਰ ਸਿੰਘ ਦਿਲ, ਪ੍ਰਿਤਪਾਲ ਸਿੰਘ ਦਿਹਾਣਾ, ਜੋਗਾ ਸਿੰਘ ਜਸਵਾਲ, ਮਲਕੀਅਤ ਸਿੰਘ ਮਾਹਣਾ, ਕਰਨਲ ਰਾਜਾ ਰਾਠੌਰ, ਗੁਰਦਿਆਲ ਸਿੰਘ ਕਾਲਾ, ਕਸ਼ਮੀਰਾ ਸਿੰਘ ਮਨਸੂਰਪੁਰ ਅਤੇ ਗੁਰੂ ਘਰ ਦਾ ਸਟਾਫ ਵੀ ਹਾਜ਼ਰ ਸਨ। ਗਿਆਨੀ ਕੁਲਦੀਪ ਸਿੰਘ ਹੈੱਡ ਗ੍ਰੰਥੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

Related posts

ਚੋਣ ਕਮਿਸ਼ਨ ਬਾਅਦ ਦੁਪਹਿਰ 2 ਵਜੇ ਕਰੇਗਾ ਚੋਣ ਪ੍ਰੋਗਰਾਮ ਦਾ ਐਲਾਨ

On Punjab

ਹਿੰਸਾ ‘ਚ ਸ਼ਾਮਲ 500 ਤੋਂ ਵੱਧ ਲੋਕ ਗ੍ਰਿਫਤਾਰ, PTI ‘ਤੇ ਬੈਨ ਲਾਉਣ ਦੀ ਕੀਤੀ ਮੰਗ

On Punjab

G7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਸੰਸਦ ‘ਚ ਬਵਾਲ, ਇੱਕ-ਦੂਜੇ ਨਾਲ ਭਿੜੇ ਸਾਂਸਦ

On Punjab