PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਆਪਣੇ ਵਿਆਹ ਤੋਂ 3 ਦਿਨ ਪਹਿਲਾਂ ਨੌਜਵਾਨ ਨੇ ਲਿਆ ਫਾਹਾ,ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਪਿੰਡ ਸਗਰਾਂਵਾਲੀ ਦੇ ਗੁਰਪ੍ਰੀਤ ਸਿੰਘ ਉਰਫ ਗੋਪੀ (31) ਨੇ ਆਪਣੇ ਵਿਆਹ ਤੋਂ ਤਿੰਨ ਦਿਨ ਪਹਿਲਾਂ ਚੁੰਨੀ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗੋਪੀ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੇ ਨਾਨਕੇ ਪਿੰਡ ਸਗਰਾਂਵਾਲੀ ਰਹਿੰਦਾ ਸੀ। ਉਸ ਦੇ ਪਿਤਾ ਰਣਜੀਤ ਸਿੰਘ ਦੀ ਉਸ ਦੇ ਜਨਮ ਤੋਂ ਚਾਰ ਮਹੀਨੇ ਪਹਿਲਾਂ ਮੌਤ ਹੋ ਗਈ ਸੀ ਜਿਸ ਕਰ ਕੇ ਉਸ ਦਾ ਪਾਲਣ ਪੋਸ਼ਣ ਉਸ ਦੀ ਮਾਤਾ ਰਾਜਵਿੰਦਰ ਕੌਰ ਨੇ ਕੀਤਾ। ਉਹ 12 ਏਕੜ ਜ਼ਮੀਨ ਤੇ ਇਕ ਵੱਡੀ ਕੋਠੀ ਦਾ ਮਾਲਕ ਸੀ ਅਤੇ 5 ਅਪ੍ਰੈਲ ਨੂੰ ਉਸ ਦਾ ਵਿਆਹ ਰੱਖਿਆ ਹੋਇਆ ਸੀ। ਉਸ ਨੇ ਕਮਰੇ ਦਾ ਦਰਵਾਜ਼ਾ ਬੰਦ ਕਰ ਕੇ ਪੱਖੇ ਨਾਲ ਫਾਹਾ ਲਿਆ। ਜਦ ਪਰਿਵਾਰ ਨੇ ਦੇਖਿਆ ਤਾਂ ਉਨ੍ਹਾਂ ਨੇ ਦਰਵਾਜ਼ਾ ਤੋੜ ਕੇ ਚੁੰਨੀ ਨੂੰ ਕੱਟ ਕੇ ਉਸ ਨੂੰ ਸਿਵਲ ਹਸਪਤਾਲ ਕਾਲਾ ਬੱਕਰਾ ਲਿਆਂਦਾ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਥਾਣਾ ਭੋਗਪੁਰ ਦੇ ਮੁਖੀ ਸੁਖਜੀਤ ਸਿੰਘ ਅਤੇ ਏਐੱਸਆਈ ਇੰਦਰਜੀਤ ਸਿੰਘ ਨੇ ਪੋਸਟਮਾਰਟਮ ਲਈ ਲਾਸ਼ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀ ਗਈ ਹੈ। ਉਸ ਦੇ ਮਾਸੀ ਦੇ ਲੜਕੇ ਜਗਦੀਪ ਸਿੰਘ ਦੇ ਬਿਆਨਾਂ ’ਤੇ ਥਾਣਾ ਭੋਗਪੁਰ ਵਿਚ 174 ਅਧੀਨ ਕਾਰਵਾਈ ਕੀਤੀ ਗਈ ਹੈ।

Related posts

ਜੰਮੂ-ਕਸ਼ਮੀਰ ‘ਚ ਭਾਸ਼ਾ ਬਿੱਲ ‘ਚੋਂ ਪੰਜਾਬੀ ਨੂੰ ਮਨਫ਼ੀ, ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

On Punjab

ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ

On Punjab

ਪਾਕਿਸਤਾਨ ਤੋਂ ਭਾਰਤ ਆ ਰਹੀ ਸੀ ਹੈਰੋਇਨ ਦੀ ਖੇਪ, ਪਾਕਿ ਰੇਲਵੇ ਪੁਲਿਸ ਨੇ ਫੜੀ

On Punjab