65.19 F
New York, US
June 27, 2025
PreetNama
ਸਮਾਜ/Social

Travel Ban: ਅਮਰੀਕੀਆਂ ਨੂੰ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਤੋਂ ਬਚਾਉਣ ਲਈ ਬਾਇਡਨ ਨੇ ਲਿਆ ਇਹ ਵੱਡਾ ਫ਼ੈਸਲਾ

ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਦੇਸ਼ ’ਚ ਵਧਦੇ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਆਦਾਤਰ ਗ਼ੈਰ ਅਮਰੀਕੀ ਲੋਕਾਂ ਦੇ ਅਮਰੀਕਾ ’ਚ ਆਉਣ ’ਤੇ ਪਾਬੰਦੀ ਲਾ ਦਿੱਤੀ ਹੈ। ਅਜਿਹਾ ਫ਼ੈਸਲਾ ਉਨ੍ਹਾਂ ਨੇ ਅਫਰੀਕਾ ’ਚ ਪਾਏ ਗਏ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਤੇ ਉਸ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਧਿਆਨ ’ਚ ਰੱਖ ਕੇ ਕੀਤਾ ਹੈ।

ਇਸ ਦੀ ਜਾਣਕਾਰੀ ਅਮਰੀਕਾ ਦੇ ਪਬਲਿਕ ਹੈਲਥ ਅਧਿਕਾਰੀ ਨੇ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੰਗਲਵਾਰ ਨੂੰ ਬ੍ਰਾਜ਼ੀਲ, ਆਇਰਲੈਂਡ ਤੇ ਬਿ੍ਰਟੇਨ ਸਮੇਤ ਯੂਰਪ ਦੇ 26 ਦੇਸ਼ਾਂ ਤੋਂ ਆਉਣ ਵਾਲੇ ਗ਼ੈਰ ਅਮਰੀਕੀਆਂ ਦੇ ਵੀ ਦੇਸ਼ ’ਚ ਆਉਣ ’ਤੇ ਪਾਬੰਦੀ ਲਾਈ ਹੈ। ਸੀਸੀਡੀ ਦੇ ਪਿ੍ਰੰਸੀਪਲ ਡਿਪਟੀ ਡਾਇਰੈਕਟਰ ਡਾਕਟਰ ਏਨੀ ਸੂਚੇਟ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਕਿ ਰਾਸ਼ਟਰਪਤੀ ਨੇ ਆਪਣੇ ਹੁਕਮ ’ਚ ਦੱਖਣੀ ਅਫਰੀਕਾ ਨੂੰ ਵੀ ਜੋੜ ਦਿੱਤਾ ਹੈ। ਇਸ ਦੀ ਵਜ੍ਹਾ ਹੈ ਕਿ ਦੱਖਣੀ ਅਫਰੀਕਾ ’ਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।

ਉਨ੍ਹਾਂ ਮੁਤਾਬਕ ਅਮਰੀਕਾ ਨੇ ਇਹ ਫ਼ੈਸਲਾ ਸਾਵਧਾਨੀ ਦੇ ਤੌਰ ’ਤੇ ਲਿਆ ਹੈ ਕਿਉਂ ਕਿ ਅਮਰੀਕਾ ਆਪਣੇ ਦੇਸ਼ਵਾਸੀਆਂ ਨੂੰ ਕੋਰੋਨਾ ਦੇ ਇਸ ਨਵੇਂ ਪ੍ਰਭਾਵ ਤੋਂ ਬਚਾਉਣਾ ਚਾਹੁੰਦਾ ਹੈ। ਇਸ ਨਾਲ ਹੀ ਉਹ ਅਮਰੀਕੀਆਂ ਨੂੰ ਇਸ ਖ਼ਤਰੇ ਤੋਂ ਦੂਰ ਰੱਖਣਾ ਚਾਹੁੰਦਾ ਹੈ।

ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਦੀ ਪਾਬੰਦੀ ਨੂੰ ਹਟਾਇਆ ਗਿਆ ਸੀ ਪਰ ਰਾਸ਼ਟਰਪਤੀ ਬਾਇਡਨ ਨੇ ਇਸ ਨੂੰ ਦੋਬਾਰਾ ਲੱਗਾ ਦਿੱਤਾ ਹੈ। ਦੱਸਣਯੋਗ ਹੈ ਕਿ ਬਾਇਡਨ ਨੇ 20 ਜਨਵਰੀ ਨੂੰ ਅਮਰੀਕਾ ਦੀ ਸੱਤਾ ਸੰਭਾਲਣ ਦੇ ਤੁਰੰਤ ਬਾਅਦ ਹੀ ਕੋਰੋਨਾ ਵਾਇਰਸ ਖ਼ਿਲਾਫ਼ ਤੇਜ਼ੀ ਨਾਲ ਕੰਮ ਕਰਨ ਦਾ ਸੰਕਲਪ ਲਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਨੂੰ ਇਸ ਮਹਾਮਾਰੀ ਤੋਂ ਬਾਹਰ ਕੱਢਣ ਲਈ ਹੀ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਵੋਟ ਦਿੱਤਾ ਹੈ। ਲਿਹਾਜਾ ਅਜਿਹਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ।ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਦੇਸ਼ ’ਚ ਵਧਦੇ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਆਦਾਤਰ ਗ਼ੈਰ ਅਮਰੀਕੀ ਲੋਕਾਂ ਦੇ ਅਮਰੀਕਾ ’ਚ ਆਉਣ ’ਤੇ ਪਾਬੰਦੀ ਲਾ ਦਿੱਤੀ ਹੈ। ਅਜਿਹਾ ਫ਼ੈਸਲਾ ਉਨ੍ਹਾਂ ਨੇ ਅਫਰੀਕਾ ’ਚ ਪਾਏ ਗਏ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਤੇ ਉਸ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਧਿਆਨ ’ਚ ਰੱਖ ਕੇ ਕੀਤਾ ਹੈ।

ਇਸ ਦੀ ਜਾਣਕਾਰੀ ਅਮਰੀਕਾ ਦੇ ਪਬਲਿਕ ਹੈਲਥ ਅਧਿਕਾਰੀ ਨੇ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੰਗਲਵਾਰ ਨੂੰ ਬ੍ਰਾਜ਼ੀਲ, ਆਇਰਲੈਂਡ ਤੇ ਬਿ੍ਰਟੇਨ ਸਮੇਤ ਯੂਰਪ ਦੇ 26 ਦੇਸ਼ਾਂ ਤੋਂ ਆਉਣ ਵਾਲੇ ਗ਼ੈਰ ਅਮਰੀਕੀਆਂ ਦੇ ਵੀ ਦੇਸ਼ ’ਚ ਆਉਣ ’ਤੇ ਪਾਬੰਦੀ ਲਾਈ ਹੈ। ਸੀਸੀਡੀ ਦੇ ਪਿ੍ਰੰਸੀਪਲ ਡਿਪਟੀ ਡਾਇਰੈਕਟਰ ਡਾਕਟਰ ਏਨੀ ਸੂਚੇਟ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਕਿ ਰਾਸ਼ਟਰਪਤੀ ਨੇ ਆਪਣੇ ਹੁਕਮ ’ਚ ਦੱਖਣੀ ਅਫਰੀਕਾ ਨੂੰ ਵੀ ਜੋੜ ਦਿੱਤਾ ਹੈ। ਇਸ ਦੀ ਵਜ੍ਹਾ ਹੈ ਕਿ ਦੱਖਣੀ ਅਫਰੀਕਾ ’ਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।

Related posts

ਆਪਣੇ ਬੱਚਿਆਂ ਨਾਲ ਅਫਗਾਨ ਜੇਲ੍ਹਾਂ ’ਚ ਬੰਦ ਪਾਕਿਸਤਾਨੀ ਔਰਤਾਂ, ਆਈਐੱਸ ਜਿਹੇ ਖੂੰਖਾਰ ਅੱਤਵਾਦੀ ਸੰਗਠਨਾਂ ਨਾਲ ਹਨ ਰਿਸ਼ਤੇ

On Punjab

ਆਈਪੀਐੱਲ: ਦਿੱਲੀ ਕੈਪੀਟਲਜ਼ ਵੱਲੋਂ ਚੇਨਈ ਸੁਪਰ ਕਿੰਗਜ਼ ਨੂੰ ਜਿੱਤ ਲਈ 184 ਦੌੜਾਂ ਦਾ ਟੀਚਾ

On Punjab

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab