73.42 F
New York, US
June 18, 2026
PreetNama
ਖਾਸ-ਖਬਰਾਂ/Important News

UAE ਵੱਲੋਂ 10 ਸਾਲਾ ਗੋਲਡਨ ਵੀਜ਼ੇ ਦਾ ਐਲਾਨ, ਇਹ ਲੋਕ ਉਠਾ ਸਕਣਗੇ ਲਾਭ

ਸੰਯੁਕਤ ਅਰਬ ਅਮੀਰਾਤ (UAE) ਨੇ ਐਤਵਾਰ ਨੂੰ ਵਿਦੇਸ਼ੀ ਪੇਸ਼ੇਵਰਾਂ ਲਈ ਵੱਡਾ ਕਦਮ ਚੁੱਕਿਆ ਹੈ। UAE ਨੇ ਕਿਹਾ ਹੈ ਕਿ ਉਸ ਨੇ ਹੋਰ ਵਧੇਰੇ ਪੇਸ਼ੇਵਰਾਂ ਨੂੰ 10 ਸਾਲਾਂ ਦਾ ਗੋਲਡਨ ਵੀਜ਼ਾ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਹੈ। ਅਮੀਰਾਤ ਦੇ ਉੱਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਦੁਬਈ ਦੇ ਹਾਕਮ ਸ਼ੇਖ਼ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਟਵੀਟ ਕਰ ਕੇ ਇਹ ਐਲਾਨ ਕੀਤਾ।

ਦਰਅਸਲ, UAE ਦੀ ਸਰਕਾਰ ਪ੍ਰਤਿਭਾਸ਼ਾਲੀ ਲੋਕਾਂ ਨੂੰ ਖਾੜੀ ਦੇਸ਼ ਵਿੱਚ ਵਸਾਉਣ ਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਖ਼ਾਸ ਗੋਲਡਨ ਵੀਜ਼ਾ ਜਾਰੀ ਕਰਦੀ ਹੈ। ਸੰਯੁਕਤ ਅਰਬ ਅਮੀਰਾਤ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਵੀ ਲਾਭ ਹੋਵੇਗਾ। ਵੱਡੀ ਗਿਣਤੀ ’ਚ ਭਾਰਤੀ ਮਾਹਿਰ ਯੂਏਈ ’ਚ ਕੰਮ ਕਰਨ ਜਾਂਦੇ ਹਨ।

ਇਸ ਦਾ ਫ਼ਾਇਦਾ ਸਾਰੇ ਪੀਐਚਡੀ ਡਿਗਰੀ ਧਾਰਕਾਂ, ਡਾਕਟਰਾਂ, ਕੰਪਿਊਟਰ ਇੰਜੀਨੀਅਰਾਂ, ਇਲੈਕਟ੍ਰੌਨਿਕਸ, ਪ੍ਰੋਗਰਾਮਿੰਗ, ਬਿਜਲੀ ਤੇ ਜੈਵ ਤਕਨਾਲੋਜੀ ਨਾਲ ਜੁੜੇ ਪ੍ਰੋਫ਼ੈਸ਼ਨਲਜ਼ ਲੈ ਸਕਣਗੇ। ਇਸ ਵੀਜ਼ਾ ਦਾ ਲਾਭ UAE ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਜ਼ ਦੇ ਉਹ ਗ੍ਰੈਜੂਏਟ ਨੂੰ ਵੀ ਮਿਲੇਗਾ, ਜਿਨ੍ਹਾਂ ਦਾ ‘ਗ੍ਰੇਡ ਪੁਆਇੰਟ ਐਵਰੇਜ’ 3.8 ਜਾਂ ਉਸ ਤੋਂ ਵੱਧ ਹੋਵੇਗਾ। ਆਰਟੀਫ਼ੀਸ਼ੀਅਲ ਇੰਟੈਲੀਜੈਂਸ ਤੇ ਮਹਾਮਾਰੀ ਵਿਗਿਆਨ ਜਿਹੇ ਖੇਤਰਾਂ ’ਚ ਮੁਹਾਰਤ ਵੇਲੇ ਡਿਗਰੀਧਾਰਕਾਂ ਨੂੰ ਵੀ ਇਹ ਵੀਜ਼ਾ ਮਿਲੇਗਾ।
ਉੱਧਰ ਆਈਟੀ ਕੰਪਨੀ ‘ਇਨਫ਼ੋਸਿਸ’ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਹ ਹੁਣ ਅਮਰੀਕਾ ਦੇ ਹੀ ਵਰਕਰਾਂ ਨੂੰ ਕੰਮ ਰੱਖਣ ਉੱਤੇ ਜ਼ੋਰ ਦੇ ਰਹੇ ਹਨ। ਇਹ ਕੰਪਨੀ ਅਮਰੀਕਾ ’ਚ ਲਗਭਗ 63 ਫ਼ੀ ਸਦੀ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ’ਚ ਵੀਜ਼ਾ ਉੱਤੇ ਨਿਰਭਰਤਾ 50 ਫ਼ੀ ਸਦੀ ਤੋਂ ਵੱਧ ਘਟਾ ਚੁੱਕੀ ਹੈ।

Related posts

ਗ਼ੈਰ-ਪਰਵਾਸੀਆਂ ਲਈ 8 ਸਾਲ ਦੀ ਨਾਗਰਿਕਤਾ ਸਬੰਧੀ ਬਿੱਲ ਪੇਸ਼ ਕਰਨਗੇ ਬਾਇਡਨਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ ‘ਚ ਦੇਸ਼ ‘ਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲਗਪਗ ਇਕ ਕਰੋੜ 10 ਲੱਖ ਲੋਕਾਂ ਨੰੂ ਅੱਠ ਸਾਲ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ। ਇਹ ਇਮੀਗ੍ਰੇਸ਼ਨ ਬਿੱਲ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਸਬੰਧੀ ਸਖ਼ਤ ਨੀਤੀਆਂ ਤੋਂ ਉਲਟ ਹੋਵੇਗੀ। ਬਿੱਲ ਦੇ ਸਬੰਧ ‘ਚ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਬਾਇਡਨ ਦੇ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚ ਡੈਮੋਕ੍ਰੇਟਿਕ ਉਮੀਦਵਾਰ ਦੇ ਤੌਰ ‘ਤੇ ਬਾਈਡਨ ਨੇ ਇਮੀਗ੍ਰੇਸ਼ਨ ‘ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ-ਕੀਮਤਾਂ ‘ਤੇ ਸਖ਼ਤ ਹਮਲਾ ਕਰਾਰ ਦਿੱਤਾ ਸੀ। ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਇਸ ਨੁਕਸਾਨ ਦੀ ਭਰਪਾਈ ਕਰਨਗੇ। ਇਸ ਬਿੱਲ ਤਹਿਤ ਇਕ ਜਨਵਰੀ 2021 ਤਕ ਅਮਰੀਕਾ ‘ਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ ਤੇ ਜੇ ਉਹ ਟੈਕਸ ਜਮ੍ਹਾਂ ਕਰਵਾਉਂਦੇ ਹਨ ਤੇ ਹੋਰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਦੇ ਹਨ ਤਾਂ ਉਨ੍ਹਾਂ ਲਈ ਪੰਜ ਸਾਲ ਦੇ ਅਸਥਾਈ ਕਾਨੂੰਨੀ ਦਰਜੇ ਦਾ ਰਸਤਾ ਪੱਕਾ ਹੋਵੇਗਾ ਜਾਂ ਉਨ੍ਹਾਂ ਨੂੰ ਗ੍ਰੀਨ ਗਾਰਡ ਮਿਲ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਤਿੰਨ ਹਬੋਰ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ। ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ ‘ਤੇ ਰੋਕ ਸਮੇਤ ਇਮੀਗ੍ਰੇਸ਼ਨ ਸਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਇਡਨ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

On Punjab

13 ਹਜ਼ਾਰ ਕਰੋੜ ਦੇ ਧੋਖੇਬਾਜ਼ ਨੂੰ ਭਾਰਤ ਲਿਆਉਣ ਲਈ ਏਅਰ ਐਂਬੁਲੈਂਸ ਦੇਣ ਨੂੰ ਤਿਆਰ ਈਡੀ

On Punjab

ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਨੂੰ ਨੋਟਿਸ ਜਾਰੀ

On Punjab