PreetNama
ਸਮਾਜ/Social

Ukraine Helicopter Crash : ਯੂਕ੍ਰੇਨ ‘ਚ ਵੱਡਾ ਹੈਲੀਕਾਪਟਰ ਹਾਦਸਾ, ਗ੍ਰਹਿ ਮੰਤਰੀ ਸਮੇਤ 16 ਲੋਕਾਂ ਦੀ ਮੌਤ

ਯੂਕਰੇਨ ਦੀ ਰਾਜਧਾਨੀ ਕੀਵ ਵਿਚ ਇਕ ਵੱਡਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਹ ਹੈਲੀਕਾਪਟਰ ਬੁੱਧਵਾਰ ਨੂੰ ਯੂਕਰੇਨ ਦੀ ਰਾਜਧਾਨੀ ਕੀਵ ਦੇ ਬਾਹਰ ਬਰੋਵਰੀ ਟਾਊਨ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਯੂਕਰੇਨ ਦੇ ਗ੍ਰਹਿ ਮੰਤਰੀ ਡੇਨਿਸ ਮੋਨਾਸਟਿਰਸਕੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਇਮਾਰਤ ਨਾਲ ਟਕਰਾਉਣ ਤੋਂ ਬਾਅਦ ਕਰੈਸ਼ ਹੋ ਗਿਆ। ਇਸ ਹਾਦਸੇ ‘ਚ 10 ਬੱਚਿਆਂ ਸਮੇਤ 22 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਸ ਹਾਦਸੇ ਵਿੱਚ ਯੂਕਰੇਨ ਸਰਕਾਰ ਦੇ 3 ਮੰਤਰੀਆਂ ਦੀ ਮੌਤ ਹੋ ਗਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਇਸ ਹਾਦਸੇ ‘ਤੇ ਰੂਸ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਰਾਸ਼ਟਰੀ ਪੁਲਿਸ ਮੁਖੀ ਇਹੋਰ ਕਲੇਮੇਂਕੋ ਨੇ ਦੱਸਿਆ ਕਿ ਗ੍ਰਹਿ ਮੰਤਰੀ ਡੇਨਿਸ ਮੋਨਾਸਟਿਰਸਕੀ ਸਮੇਤ ਕਈ ਹੋਰ ਸੀਨੀਅਰ ਅਧਿਕਾਰੀਆਂ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ। ਗ੍ਰਹਿ ਮੰਤਰੀ ਡੇਨਿਸ ਮੋਨਾਸਟਿਰਸਕੀ ਤੋਂ ਇਲਾਵਾ ਉਨ੍ਹਾਂ ਪਹਿਲੇ ਡਿਪਟੀ ਯੇਵਗੇਨ ਯੇਸੇਨਿਨ ਤੇ ਰਾਜ ਸਕੱਤਰ ਯੂਰੀ ਲੁਬਕੋਵਿਚ ਮਾਰੇ ਗਏ ਸਨ।

ਯੂਕਰੇਨ ਦੇ ਰਾਸ਼ਟਰਪਤੀ ਦਫਤਰ ਦੇ ਉਪ ਮੁਖੀ ਕਿਰਾਇਲੋ ਟਿਮੋਸ਼ੈਂਕੋ ਨੇ ਇਕ ਟੈਲੀਗ੍ਰਾਮ ਵਿਚ ਲਿਖਿਆ, “ਸਾਨੂੰ ਜਾਨੀ ਨੁਕਸਾਨ ਤੇ ਹਾਲਾਤ ਬਾਰੇ ਜਾਣਕਾਰੀ ਮਿਲ ਰਹੀ ਹੈ।” ਤੁਹਾਨੂੰ ਦੱਸ ਦੇਈਏ ਕਿ ਹੈਲੀਕਾਪਟਰ ਹਾਦਸੇ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਲੋਕ ਰੌਲਾ ਪਾ ਰਹੇ ਹਨ।

Related posts

ਦਿੱਲੀ: ਲਾਲ ਕਿਲ੍ਹੇ ਤੋਂ ਸੋਨੇ ਅਤੇ ਹੀਰੇ ਜੜਿਆ ਕਲਸ਼ ਚੋਰੀ

On Punjab

ਹਾਈਕੋਰਟ ਦਾ ਹੁਕਮ, ਪਤੀ ਦੀ 30% ਤਨਖ਼ਾਹ ‘ਤੇ ਪਤਨੀ ਦਾ ਹੱਕ

On Punjab

ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

On Punjab