65.84 F
New York, US
April 25, 2024
PreetNama
ਸਮਾਜ/Social

US ’ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ‘ਚ 1,433 ਮੌਤਾਂ

US Coronavirus deaths: ਵਾਸ਼ਿੰਗਟਨ: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ । ਜਿਸ ਕਾਰਨ ਦੁਨੀਆ ਦੇ ਬਹੁਤ ਸਾਰੇ ਦੇਸ਼ ਇਸ ਵਾਇਰਸ ਦੀ ਚਪੇਟ ਵਿੱਚ ਹਨ । ਉੱਥੇ ਹੀ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਕੋਰੋਨਾ ਵਾਇਰਸ ਨਾਲ ਲੜਾਈ ਵਿੱਚ ਲਾਚਾਰ ਨਜ਼ਰ ਆ ਰਿਹਾ ਹੈ । ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਅਮਰੀਕੀ ਸ਼ਹਿਰ ਨਿਊਯਾਰਕ ਵਿੱਚ ਇਸ ਵਾਇਰਸ ਕਾਰਨ ਹੁਣ ਤੱਕ 14,347 ਲੋਕਾਂ ਦੀ ਮੌਤ ਹੋ ਚੁੱਕੀ ਹੈ । ਉੱਥੇ ਹੀ ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 1433 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਸਬੰਧੀ ਨਿਊਯਾਰਕ ਸਿਹਤ ਵਿਭਾਗ ਨੇ ਸੋਮਵਾਰ ਨੂੰ ਦੱਸਿਆ ਕਿ ਕੋਰੋਨਾ ਕਾਰਨ ਨਿਊਯਾਰਕ ਵਿੱਚ ਹੁਣ ਤੱਕ 2,47,512 ਲੋਕ ਪੀੜਤ ਹੋ ਚੁੱਕੇ ਹਨ । ਇਸ ਤੋਂ ਪਹਿਲਾਂ ਨਿਊਯਾਰਕ ਦੇ ਗਵਰਨਰ ਐਂਡਰੀਊ ਕੁਓਮੋ ਨੇ ਦੱਸਿਆ ਕਿ ਐਤਵਾਰ ਨੂੰ ਨਿਊਯਾਰਕ ਵਿੱਚ 478 ਪੀੜਤਾਂ ਦੀ ਮੌਤ ਹੋਈ ਹੈ, ਜਦਕਿ ਸ਼ਨੀਵਾਰ ਨੂੰ 507 ਲੋਕਾਂ ਦੀ ਮੌਤ ਹੋਈ ਸੀ । ਜੌਹਨ ਹਾਪਿੰਕਸ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਹੁਣ ਤੱਕ 7,84,599 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ ਤੇ 42 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ । ਵਿਸ਼ਵ ਭਰ ਵਿੱਚ 24 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿੱਚ ਹਨ ਅਤੇ 1 ਲੱਖ 70 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਨਿਊਯਾਰਕ ਸ਼ਹਿਰ ਅਤੇ ਰਾਜ ਸਕੂਲਾਂ, ਕਾਰੋਬਾਰ ਅਤੇ ਲੋਕਾਂ ਦੇ ਇਕੱਠੇ ਹੋਣ ਤੇ ਲੱਗੀ ਰੋਕ ਹਟਾਉਣ ਲਈ ਤਿਆਰ ਨਹੀਂ ਹਨ । ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਨਿਊਯਾਰਕ ਵਿਚ ਮੌਤਾਂ ਦਾ ਅੰਕੜਾ 550 ਤੋਂ ਹੇਠਾਂ ਆ ਗਿਆ । ਇਸ ਦੇ ਨਾਲ ਹੀ ਹਸਪਤਾਲ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ । ਉਥੋਂ ਦੇ ਗਵਰਨਰ ਨੇ ਨਿਊਯਾਰਕ ਵਿਚ ਰਹਿੰਦੇ ਲੋਕਾਂ ਨੂੰ ਜਾਗਰੂਕ ਰਹਿਣ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਹਰ ਕਦਮ ਚੁੱਕਣ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਵਿਚ ਨਵੇਂ ਮਾਮਲਿਆਂ ਨੂੰ ਘਟਾਇਆ ਜਾ ਸਕੇ ।

ਦੱਸ ਦੇਈਏ ਕਿ ਇਸ ਵਾਇਰਸ ਦੇ ਸੰਕਰਮਣ ਕਾਰਨ ਹੁਣ ਤੱਕ ਅਮਰੀਕਾ ਵਿੱਚ 40 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਹ ਕਿਸੇ ਵੀ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਸਭ ਤੋਂ ਵੱਧ ਹੈ । ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਨੇ ਅਮਰੀਕਾ ਦੀ ਆਰਥਿਕਤਾ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਦੋ ਹਜ਼ਾਰ ਅਰਬ ਡਾਲਰ ਦਾ ਰਾਹਤ ਪੈਕੇਜ ਪੇਸ਼ ਕੀਤਾ ਹੈ ।

Related posts

ਸ਼ਿਮਲਾ ‘ਚ ਲੱਗੇ ਭੂਚਾਲ ਦੇ ਝਟਕੇ

On Punjab

PUBG ਤੇ Zoom ਐਪ ਨਹੀਂ ਹੋਏ ਬੈਨ, ਜਾਣੋ ਕੀ ਹੈ ਇਸ ਦੀ ਵਜ੍ਹਾ

On Punjab

ਹੜ੍ਹਾਂ ‘ਚ ਘਿਰੀ ਰੇਲ ਗੱਡੀ, NDRF, ਹਵਾਈ ਫੌਜ, ਆਰਮੀ ਤੇ ਨੇਵੀ ਨੇ ਬੜੀ ਮੁਸ਼ਕਲ ਨਾਲ ਬਚਾਏ 1,050 ਯਾਤਰੀ

On Punjab