72.05 F
New York, US
May 9, 2025
PreetNama
ਸਮਾਜ/Social

US : ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਸੰਵਿਧਾਨ ਨੂੰ ਖ਼ਤਮ ਕਰਨ ਦੀ ਕਹੀ ਗੱਲ, ਵ੍ਹਾਈਟ ਹਾਊਸ ਨੇ ਕੀਤੀ ਨਿੰਦਾ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ 2024 ਦੇ ਚੋਣ ਮੈਦਾਨ ’ਿਚ ਉਤਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਉਹ ਸੁਰਖੀਆਂ ਵਿਚ ਬਣੇ ਹੋਏ ਹਨ। ਟਰੰਪ ਵੀ ਲਗਾਤਾਰ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧ ਰਹੇ ਹਨ। ਇਸ ਦੇ ਮੱਦੇਨਜ਼ਰ ਹੁਣ ਉਨ੍ਹਾਂ ਨੇ ਇਕ ਵਾਰ ਫਿਰ 2020 ਦੀਆਂ ਰਾਸ਼ਟਰਪਤੀ ਚੋਣਾਂ ਦਾ ਮਾਮਲਾ ਉਠਾਇਆ ਹੈ। ਟਰੰਪ ਨੇ ਸਾਲ 2020 ’ਚ ਆਪਣੀ ਜਿੱਤ ਦਾ ਝੂਠਾ ਦਾਅਵਾ ਕਰਦਿਆਂ ਹੁਣ ਸੰਵਿਧਾਨ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਉਨ੍ਹਾਂ ਨੇ 2020 ਦੀਆਂ ਚੋਣਾਂ ਨੂੰ ਧੋਖਾਧੜੀ ਕਰਾਰ ਦਿੱਤਾ ਹੈ ਅਤੇ ਅਮਰੀਕੀ ਸੰਵਿਧਾਨ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ।

ਵੱਡੀਆਂ ਤਕਨੀਕੀ ਕੰਪਨੀਆਂ ’ਤੇ ਟਰੰਪ ਦਾ ਦੋਸ਼

ਟਰੰਪ ਦੇ ਇਸ ਬਿਆਨ ਨਾਲ ਅਮਰੀਕੀ ਸਿਆਸਤ ’ਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਟਰੰਪ ਨੇ ਨਾ ਸਿਰਫ਼ ਸੰਵਿਧਾਨ ਨੂੰ ਖ਼ਤਮ ਦੀ ਗੱਲ ਕੀਤੀ ਸਗੋਂ 2020 ਦੀਆਂ ਰਾਸ਼ਟਰਪਤੀ ਚੋਣਾਂ ’ਚ ਵੱਡੀਆਂ ਤਕਨੀਕੀ ਕੰਪਨੀਆਂ ’ਤੇ ਵੀ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਵੱਡੀਆਂ ਤਕਨੀਕੀ ਕੰਪਨੀਆਂ ਨੇ ਡੈਮੋਕ੍ਰੇਟਿਕ ਪਾਰਟੀ ਨਾਲ ਮਿਲ ਗਈਆਂ ਸਨ ਅਤੇ 2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਉਨ੍ਹਾਂ ਦੇ ਵਿਰੁੱਧ ਹੋ ਗਈਆਂ ਸਨ।

ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਆਪਣੀ ਟਿੱਪਣੀ

ਡੋਨਾਲਡ ਟਰੰਪ ਨੇ ਸ਼ਨਿਚਰਵਾਰ ਨੂੰ ਆਪਣੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਜਾਰੀ ਕੀਤੀ, ਜਿਸ ਵਿਚ ਉਨ੍ਹਾਂ ਨੇ ਆਪਣੀ ਜਿੱਤ ਦੇ ਝੂਠੇ ਦਾਅਵੇ ਨੂੰ ਦੁਹਰਾਉਂਦਿਆਂ ਕਿਹਾ ਕਿ 2020 ਦੀ ਰਾਸ਼ਟਰਪਤੀ ਚੋਣ ਟਰੰਪ ਨੇ ਜਿੱਤੀ ਸੀ। ਵੱਡੀਆਂ ਤਕਨੀਕੀ ਕੰਪਨੀਆਂ ’ਤੇ ਦੋਸ਼ ਲਾਉਂਦਿਆਂ ਉਨ੍ਹਾਂ ਨੇ ਦਾਅਵਾ ਕੀਤਾ ਕਿ ਤਕਨੀਕੀ ਕੰਪਨੀਆਂ ਡੈਮੋਕ੍ਰੇਟਸ ਨਾਲ ਮਿਲ ਕੇ ਉਸ ਦੇ ਵਿਰੁੱਧ ਹੋ ਗਈਆਂ ਹਨ। ਟਰੰਪ ਨੇ ਮੰਗ ਕੀਤੀ ਕਿ ਅਮਰੀਕੀ ਸੰਵਿਧਾਨ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੇ ਇਸ ਬਿਆਨ ਨੇ ਅਮਰੀਕੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ।

ਵ੍ਹਾਈਟ ਹਾਊਸ ਨੇ ਕੀਤੀ ਨਿੰਦਾ

ਟਰੰਪ ਦੀ ਇਸ ਟਿੱਪਣੀ ’ਤੇ ਵ੍ਹਾਈਟ ਹਾਊਸ ਦੇ ਬੁਲਾਰੇ ਐਂਡਰਿਊ ਬੇਟਸ ਨੇ ਕਿਹਾ ਕਿ ਉਨ੍ਹਾਂ ਦਾ ਬਿਆਨ ਸਾਡੇ ਦੇਸ਼ ਦੀ ਆਤਮਾ ਲਈ ਸਰਾਪ ਹੈ। ਟਰੰਪ ਦੇ ਬਿਆਨ ਦੀ ਪੂਰੀ ਦੁਨੀਆ ਵਿਚ ਨਿੰਦਾ ਹੋ ਰਹੀ ਹੈ। ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਹੇ ਰਿਪਬਲਿਕਨ ਜੌਹਨ ਬੋਲਟਨ ਨੇ ਟਵੀਟ ਕਰਦਿਆਂ ਕਿਹਾ, ‘ਕੋਈ ਵੀ ਅਮਰੀਕੀ ਰੂੜ੍ਹੀਵਾਦੀ 2020 ਦੀਆਂ ਚੋਣਾਂ ਦੇ ਨਤੀਜਿਆਂ ਕਾਰਨ ਸੰਵਿਧਾਨ ਨੂੰ ਖ਼ਤਮ ਕਰਨ ਦੇ ਟਰੰਪ ਦੇ ਸੱਦੇ ਨਾਲ ਸਹਿਮਤ ਨਹੀਂ ਹੋ ਸਕਦਾ।’ ਟਰੰਪ ਫਿਰ 2024 ਦੀਆਂ ਚੋਣਾਂ ਦੀ ਤਿਆਰੀ ਕਰ ਰਹੇ ਹਨ ਪਰ ਉਨ੍ਹਾਂ ਦੀ ਚੋਣ ਮੁਹਿੰਮ ਦਾ ਵਿਰੋਧ ਨਹੀਂ ਹੋਣਾ ਚਾਹੀਦਾ।

Related posts

ਸਾਊਦੀ ਅਰਬ ਨੇ ਤਬਲੀਗੀ ਜਮਾਤ ‘ਤੇ ਲਾਈ ਪਾਬੰਦੀ, ਕਿਹਾ- ਅੱਤਵਾਦ ਦਾ ਦਰਵਾਜ਼ਾ ਹੈ ਇਹ ਸੰਗਠਨ

On Punjab

ਪਹਾੜੀ ਇਲਾਕਿਆਂ ‘ਚ ਹੋਈ ਬਰਫ਼ਬਾਰੀ ਨੇ ਬਦਲਿਆ ਮੌਸਮ ਦਾ ਮਿਜਾਜ਼

On Punjab

ਖ਼ੂਨ ਨਾਲ ਲਿਬੜਿਆ ਹੋਣ ਦੇ ਬਾਵਜੂਦ ਛੋਟੇ ਬੱਚੇ ਨਾਲ ਸ਼ੇਰ ਵਾਂਗ ਚੱਲ ਕੇ ਹਸਪਤਾਲ ’ਚ ਦਾਖ਼ਲ ਹੋਇਆ ਸੈਫ: ਡਾਕਟਰ

On Punjab