PreetNama
ਖਬਰਾਂ/Newsਖਾਸ-ਖਬਰਾਂ/Important News

USA: ਦੋ ਪੰਜਾਬੀ ਔਰਤਾਂ ‘ਤੇ ਫਾਇਰਿੰਗ, ਇੱਕ ਦੀ ਮੌਤ, ਨਕੋਦਰ ਦਾ ਨੌਜਵਾਨ ਗ੍ਰਿਫਤਾਰ

ਜਲੰਧਰ ਦੇ ਨਕੋਦਰ ਸ਼ਹਿਰ ਦੇ ਇੱਕ ਨੌਜਵਾਨ ਨੇ ਅਮਰੀਕਾ ਦੇ ਨਿਊਜਰਸੀ ਦੇ ਵੈਸਟ ਕਾਰਟਰੇਟ ਸੈਕਸ਼ਨ ਵਿੱਚ ਨੂਰ ਮਹਿਲ ਦੀਆਂ ਦੋ ਚਚੇਰੀਆਂ ਭੈਣਾਂ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਹਮਲਾਵਰ ਨੌਜਵਾਨ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ। । ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਗੋਲੀਬਾਰੀ ‘ਚ ਮਰਨ ਵਾਲੀ ਔਰਤ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਇਸ ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਭੈਣ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ ‘ਚ ਇਲਾਜ ਚੱਲ ਰਿਹਾ ਹੈ। ਗੌਰਵ ਕੁਝ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਅਮਰੀਕਾ ਗਿਆ ਸੀ।

ਨਿਊਜਰਸੀ ਪੁਲਿਸ ਨੇ ਔਰਤਾਂ ਨੂੰ ਗੋਲੀ ਮਾਰਨ ਦੇ 6 ਘੰਟੇ ਬਾਅਦ ਸਰਚ ਆਪਰੇਸ਼ਨ ਚਲਾ ਕੇ ਗੌਰਵ ਗਿੱਲ ਨੂੰ ਗ੍ਰਿਫਤਾਰ ਕਰ ਲਿਆ। ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ। ਮੁਲਜ਼ਮ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ਵਿੱਚ ਇਕੱਠੇ ਆਈਲੈਟਸ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ ‘ਚ ਸਨ, ਇਸ ਲਈ ਗੌਰਵ ਨੇ ਮੌਕਾ ਪਾ ਕੇ ਬੁੱਧਵਾਰ ਨੂੰ ਉਕਤ ਲੜਕੀ ‘ਤੇ ਗੋਲੀਆਂ ਚਲਾ ਦਿੱਤੀਆਂ। ਗੌਰਵ ਦਾ ਇੱਕ ਛੋਟਾ ਭਰਾ ਹੈ ਜੋ ਨਕੋਦਰ ਵਿੱਚ ਰਹਿੰਦਾ ਹੈ। ਉਸ ਦੇ ਪਿਤਾ ਇੱਕ ਅਰਬ ਦੇਸ਼ ਵਿੱਚ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ।

ਜਾਣਕਾਰੀ ਮੁਤਾਬਕ ਗੌਰਵ ਦੀ ਕੁਝ ਦਿਨ ਪਹਿਲਾਂ ਜਸਵੀਰ ਅਤੇ ਉਸ ਦੀ ਚਚੇਰੀ ਭੈਣ ਨਾਲ ਲੜਾਈ ਹੋਈ ਸੀ, ਜਿਸ ਤੋਂ ਬਾਅਦ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਵੀ ਹੋਈ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।

Related posts

ਅਮਰੀਕਾ ਜਾਣ ਦੇ ਚਾਹਵਾਨਾਂ ਲਈ ਮਾੜੀ ਖ਼ਬਰ, ਛੇਤੀ ਬੰਦ ਹੋ ਸਕਦਾ ਇਹ ਵੀਜ਼ਾ

On Punjab

ਪਹਿਲਗਾਮ ਹਮਲੇ ਦਾ ਭਾਰਤ ਨੇ ਦਿੱਤਾ ਢੁਕਵਾਂ ਜਵਾਬ; ‘ਆਪ੍ਰੇਸ਼ਨ ਸਿੰਦੂਰ’ ਕਿਉਂ ਰੱਖਿਆ ਗਿਆ ਇਹ ਨਾਮ, ਪੜ੍ਹੋ…

On Punjab

ਅਮਰੀਕਾ: ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਅ ਸੜਕ ਹਾਦਸੇ ’ਚ ਹਲਾਕ

On Punjab