17.37 F
New York, US
January 25, 2026
PreetNama
ਖਬਰਾਂ/Newsਖਾਸ-ਖਬਰਾਂ/Important News

2 ਦਿਨਾਂ ਬਾਅਦ ਜਾਗੇ CM ਮਾਨ ! ਕਿਹਾ ਉਹ ‘ਵਾਰਿਸ’ ਅਖਵਾਉਣ ਦੇ ਕਾਬਿਲ ਨਹੀਂ..

ਅਜਨਾਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਪੰਜਾਬ  ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨਾਂ ਬਾਅਦ ਟਿੱਪਣੀ ਕੀਤੀ ਹੈ। ਮੁੱਖ ਮੰਤਰੀ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਉੱਤੇ ਬਿਨਾਂ ਨਾਂਅ ਲਏ ਹਮਲਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ  ਕਿਹਾ ਕਿ, “ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..”

ਇਸ ਤੋਂ ਪਹਿਲਾਂ ਅਜਨਾਲਾ ਹਿੰਸਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਕੰਟਰੋਲ ‘ਚ ਹੈ। ਪਿਛਲੇ 10 ਸਾਲਾਂ ਤੋਂ ਪੰਜਾਬ ਦੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਲੋਕ ਇਕਜੁੱਟ ਰਹਿਣਾ ਚਾਹੁੰਦੇ ਹਨ।

ਦੂਜੇ ਪਾਸੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹਾਰ ਸਮੇਂ ਪੰਜਾਬ ਅੰਦਰ ਸ਼ਾਂਤੀ ਬਣਾਈ ਰੱਖਣ ਲਈ ਦ੍ਰਿੜ੍ਹ ਹੈ। ਸਰਕਾਰ ਅੰਮ੍ਰਿਤਪਾਲ ਦੇ ਸਮਰਥਕਾਂ ਖਿਲਾਫ ਸਖਤ ਕਾਰਵਾਈ ਕਰੇਗੀ। ਸਰਕਾਰ ਅਤੇ ਪੰਜਾਬ ਪੁਲਿਸ ਕਮਜ਼ੋਰ ਨਹੀਂ ਹੈ। ਕਿਸੇ ਨੂੰ ਵੀ ਹਾਲਾਤ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਅਜਨਾਲਾ ‘ਚ ਪੁਲਿਸ ਥਾਣੇ ‘ਤੇ ਹਮਲੇ ਤੋਂ ਬਾਅਦ ਅੰਮ੍ਰਿਤਪਾਲ ਸਰਕਾਰ ਦੇ ਰਾਡਾਰ ‘ਤੇ ਸੀ। ਅੰਮ੍ਰਿਤਪਾਲ ਦੇ ਨਾਂ ‘ਤੇ ਇੰਸਟਾਗ੍ਰਾਮ ‘ਤੇ ਕਰੀਬ 35 ਅਕਾਊਂਟ ਹਨ, ਜਿਨ੍ਹਾਂ ‘ਚੋਂ ਬਲੂ ਟਿੱਕ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।

ਕੀ ਸੀ ਪੂਰਾ ਮਾਮਲਾ

ਦੱਸ ਦਈਏ ਕਿ ਵੀਰਵਾਰ ਨੂੰ ਅੰਮ੍ਰਿਤਪਾਲ ਆਪਣੇ ਸਮਰਥਕਾਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਥਾਣੇ ਅਜਨਾਲਾ ਪੁੱਜੇ ਸੀ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੜਕੀ ਭੀੜ ਨੇ ਬੈਰੀਕੇਡ ਤੋੜ ਦਿੱਤੇ ਅਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਥਾਣੇ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਐਸਪੀ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਤੋਂ ਬਾਅਦ ਉਹ ਘੰਟਿਆਂਬੱਧੀ ਥਾਣੇ ਵਿੱਚ ਖੜ੍ਹੇ ਰਹੇ

Related posts

Nawaz Sharif: ਚਾਰ ਸਾਲ ਬਾਅਦ ਲੰਡਨ ਤੋਂ ਪਾਕਿਸਤਾਨ ਪਰਤੇ ਨਵਾਜ਼ ਸ਼ਰੀਫ, ਜਾਣੋ ਸ਼ਾਹਬਾਜ਼ ਸ਼ਰੀਫ ਕੀ ਕਿਹਾ ?

On Punjab

ਮੂਸੇ ਵਾਲਾ ਕਤਲ ਕੇਸ ਦੇ ਸ਼ੂਟਰ ਰੂਪਾ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀ

On Punjab

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

On Punjab