PreetNama
ਖਾਸ-ਖਬਰਾਂ/Important News

Watch Video : ਪਰਿਵਾਰਕ ਵਿਵਾਦ ‘ਚ ਘਿਰੇ ਸਿੱਧੂ, ਵੱਡੀ ਭੈਣ ਨੇ ਲਾਏ ਗੰਭੀਰ ਇਲਜ਼ਾਮ, ਬੋਲੇ- ਪ੍ਰਾਪਰਟੀ ‘ਤੇ ਕਬਜ਼ਾ ਕਰ ਕੇ ਮਾਂ ਨੂੰ ਕੀਤਾ ਬੇਘਰ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਵਾਦਾਂ ‘ਚ ਘਿਰ ਗਏ ਹਨ। ਅਮਰੀਕਾ ‘ਚ ਰਹਿ ਰਹੀ ਸਿੱਧੂ ਦੀ ਭੈਣ ਡਾਕਟਰ ਸੁਮਨ ਤੂਰ ਨੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪਿਤਾ ਭਗਵੰਤ ਸਿੱਧੂ ਦੀ ਮੌਤ ਤੋਂ ਬਾਅਦ ਭਰਾ ਸਿੱਧੂ ਨੇ ਮਾਂ ਨਿਰਮਲ ਭਗਵੰਤ ਅਤੇ ਭੈਣਾਂ ਨੂੰ ਘਰੋਂ ਕੱਢ ਦਿੱਤਾ ਸੀ। ਸਿੱਧੂ ਨੇ ਲੋਕਾਂ ਨੂੰ ਝੂਠ ਬੋਲਿਆ ਕਿ ਜਦੋਂ ਉਹ (ਸਿੱਧੂ) ਦੋ ਸਾਲ ਦਾ ਸੀ ਤਾਂ ਉਸਦੇ ਮਾਤਾ-ਪਿਤਾ ਵੱਖ ਹੋ ਗਏ ਸਨ। ਸੁਮਨ ਤੂਰ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਨੇ ਲਾਵਾਰਸ ਹਾਲਤ ‘ਚ ਦਿੱਲੀ ਰੇਲਵੇ ਸਟੇਸ਼ਨ ‘ਤੇ ਦਮ ਤੋੜਿਆ ਸੀ।

ਸਿੱਧੂ ਦੀ ਭੈਣ ਹੋਣ ਦਾ ਦਾਅਵਾ ਕਰਨ ਵਾਲੀ ਸੁਮਨ ਤੂਰ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਮਿਲਣ ਗਏ ਸਨ ਪਰ ਉਨ੍ਹਾਂ ਗੇਟ ਨਹੀਂ ਖੋਲ੍ਹਿਆ। ਇੱਥੋਂ ਤਕ ਕਿ ਉਸ ਦਾ ਮੋਬਾਈਲ ਨੰਬਰ ਵੀ ਬੰਦ ਸੀ। ਸੁਮਨ ਤੂਰ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਆਪਣੀ ਮਾਂ ਤੇ ਪਿਤਾ ਦੇ ਵਿਛੋੜੇ ਬਾਰੇ ਝੂਠ ਬੋਲ ਰਹੇ ਹਨ। ਨਵਜੋਤ ਸਿੱਧੂ ਦੀ ਸੱਸ ਜਸਵੀਰ ਕੌਰ ਨੇ ਸਾਡਾ ਘਰ ਬਰਬਾਦ ਕਰ ਦਿੱਤਾ। ਮੈਂ ਕਦੇ ਵੀ ਆਪਣੇ ਜੱਦੀ ਘਰ ਵਾਪਸ ਨਹੀਂ ਜਾ ਸਕਦਾ ਸੀ। ਅਮਰੀਕਾ ਦੇ ਨਿਊਯਾਰਕ ‘ਚ ਰਹਿੰਦੇ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਨੂੰ ਜਦੋਂ ਪੁੱਛਿਆ ਗਿਆ ਕਿ ਉਹ ਇੰਨੇ ਸਾਲਾਂ ਬਾਅਦ ਚੋਣਾਂ ਦੇ ਸਮੇਂ ‘ਤੇ ਇਲਜ਼ਾਮ ਕਿਉਂ ਲਗਾ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਮੈਂ ਲੇਖ ਹਾਸਲ ਕਰਨਾ ਚਾਹੁੰਦੀ ਸੀ, ਜਿਸ ‘ਚ ਨਵਜੋਤ ਸਿੱਧੂ ਨੇ ਮੇਰੇ ਮਾਂ ਅਤੇ ਪਿਤਾ ਨੇ ਵੱਖ ਹੋਣ ਦਾ ਬਿਆਨ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੈਂ ਅਜਿਹਾ ਚੋਣਾਂ ਕਾਰਨ ਨਹੀਂ ਕਰ ਰਹੀ, ਸਗੋਂ ਮੈਨੂੰ ਇਕ ਲੇਖ ਰਾਹੀਂ ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਨੇ ਮੇਰੀ ਮਾਂ ਬਾਰੇ ਬਿਆਨ ਦਿੱਤਾ ਸੀ ਕਿ ਜਦੋਂ ਉਹ 2 ਸਾਲ ਦੇ ਸਨ ਤਾਂ ਉਹ ਅਤੇ ਉਨ੍ਹਾਂ ਦੇ ਪਿਤਾ ਵੱਖ ਹੋ ਗਏ ਸਨ। ਉਨ੍ਹਾਂ ਦਾ ਆਪਣੀ ਮਾਂ ਤੇ ਭੈਣਾਂ ਨਾਲ ਕੋਈ ਰਿਸ਼ਤਾ ਨਹੀਂ ਹੈ।

ਸੁਮਨ ਨੇ ਕਿਹਾ ਕਿ ਜੋ ਸਿੱਧੂ ਆਪਣੇ ਪਰਿਵਾਰ ਦਾ ਨਹੀਂ ਹੋਇਆ, ਕਿਸੇ ਹੋਰ ਦਾ ਕੀ ਹੋਵੇਗਾ। ਸਿੱਧੂ ਨੇ ਪੈਸਿਆਂ ਤੋਂ ਬਾਅਦ ਮਾਂ ਨੂੰ ਲਾਵਾਰਿਸ ਛੱਡ ਦਿੱਤਾ। ਸਿੱਧੂ ਨੇ ਭਾਵੇਂ ਕਰੋੜਾਂ ਦੀ ਕਮਾਈ ਕੀਤੀ ਹੋਵੇ ਪਰ ਉਹ ਪਰਿਵਾਰ ਦਾ ਨਹੀਂ ਹੋ ਸਕਿਆ। ਭੈਣ ਸੁਮਨ ਨੇ ਦੱਸਿਆ ਕਿ ਉਸ ਨੇ ਸਿੱਧੂ ਨਾਲ ਗੱਲ ਕਰਨ ਲਈ ਕਈ ਮੈਸੇਜ ਭੇਜੇ ਪਰ ਭਰਾ ਨੇ ਉਸ ਨੂੰ ਬਲਾਕ ਕਰ ਦਿੱਤਾ। ਸੁਮਨ ਨੇ ਦੱਸਿਆ ਕਿ ਉਸ ਦੀ ਇਕ ਭੈਣ ਵੀ ਸੀ। ਉਸ ਦੀ ਮੌਤ ਹੋ ਚੁੱਕੀ ਹੈ। ਜਦੋਂ ਭੈਣ ਦੀ ਮੌਤ ਹੋਈ ਤਾਂ ਭਤੀਜੀ ਇਕੱਲੀ ਸੀ। ਉਹ ਸਪੈਸ਼ਲ ਚਾਈਲਡ ਸੀ। ਸੁਮਨ ਉਸ ਨੂੰ ਅਮਰੀਕਾ ਲੈ ਗਈ। ਸੁਮਨ ਤੂਰ ਨੇ ਕਿਹਾ ਕਿ ਭਰਾ ਸਿੱਧੂ ਸਬੂਤਾਂ ਸਮੇਤ ਸਭ ਕੁਝ ਦੱਸਦੇ ਹਨ। ਉਹ ਚਾਹੁੰਦੀ ਹੈ ਕਿ ਮਾਂ ਦਾ ਪਰੂਫ ਵੀ ਜ਼ਰੂਰ ਦੇਣ।

Related posts

ਕੈਪਟਨ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਝਟਕਾ

Pritpal Kaur

ਪੀਆਈਏ ਪਲੇਨ ਕਰੈਸ਼: ਪਾਇਲਟ ਨੇ ਤਿੰਨ ਵਾਰ ਚੇਤਾਵਨੀ ਨੂੰ ਕੀਤਾ ਨਜ਼ਰ ਅੰਦਾਜ਼, ਰਿਪੋਰਟ ਸਾਹਮਣੇ ਆਈ

On Punjab

ਈਰਾਨ ਦਾ ਅਮਰੀਕਾ ‘ਤੇ ਵੱਡਾ ਹਮਲਾ, ਇਰਾਕ ‘ਚ ਅਮਰੀਕੀ ਏਅਰਬੇਸ ‘ਤੇ ਦਾਗੇ ਚਾਰ ਰਾਕੇਟ

On Punjab