PreetNama
ਸਿਹਤ/Health

WHO Update Report : ਦੁਨੀਆ ‘ਚ ਇਕ ਹਫ਼ਤੇ ‘ਚ ਵਧ ਗਏ 52 ਲੱਖ ਕੋਰੋਨਾ ਰੋਗੀ, 25 ਤੋਂ 59 ਸਾਲ ਦੀ ਉਮਰ ਵਾਲੇ ਲੋਕਾਂ ‘ਚ ਤੇਜ਼ੀ ਨਾਲ ਵਧ ਰਿਹਾ ਇਨਫੈਕਸ਼ਨ

 ਦੁਨੀਆ ‘ਚ ਕੋਰੋਨਾ ਮਹਾਮਾਰੀ ਮੁੜ ਗਹਿਰਾਉਂਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ (WHO) ਨੇ ਦੱਸਿਆ ਕਿ ਬੀਤੇ 7 ਦਿਨਾਂ ਦੌਰਾਨ ਦੁਨੀਆ ਭਰ ਵਿਚ 52 ਲੱਖ ਤੋਂ ਜ਼ਿਆਦਾ ਨਵੇਂ ਕੋਰੋਨਾ ਰੋਗੀ ਵਧ ਗਏ। ਨਵੇਂ ਮਾਮਲਿਆਂ ‘ਚ ਲਗਾਤਾਰ 8ਵੇਂ ਹਫ਼ਤੇ ਵਾਧਾ ਦਰਜ ਕੀਤਾ ਗਿਆ ਹੈ ਜਦਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਪੰਜਵੇਂ ਹਫ਼ਤੇ ਵਾਧਾ ਦੇਖਿਆ ਜਾ ਰਿਹਾ ਹੈ। WHO ਦੇ ਡਾਟਾ ਅਨੁਸਾਰ, ਮੰਗਲਵਾਰ ਸਵੇਰੇ ਇਨਫੈਕਟਿਡ ਲੋਕਾਂ ਦਾ ਆਲਮੀ ਅੰਕੜਾ 14 ਕਰੋੜ 18 ਲੱਖ 13 ਹਜ਼ਾਰ 257 ਦਰਜ ਕੀਤਾ ਗਿਆ ਜਦਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 30 ਲੱਖ 27 ਹਜ਼ਾਰ 353 ਹੋ ਗਈ।

ਕੋਰੋਨਾ ਮਹਾਮਾਰੀ ਨਾਲ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ

ਦੁਨੀਆ ਵਿਚ ਕੋਰੋਨਾ ਮਹਾਮਾਰੀ ਨਾਲ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਇਕੱਲੇ ਇਸ ਦੇਸ਼ ਵਿਚ ਹੀ ਪੰਜ ਲੱਖ 80 ਹਜ਼ਾਰ ਤੋਂ ਜ਼ਿਆਦਾ ਪੀੜਤਾਂ ਦੀ ਮੌਤ ਹੋਈ ਹੈ ਜਦਕਿ ਤਿੰਨ ਕਰੋੜ 20 ਲੱਖ ਤੋਂ ਜ਼ਿਆਦਾ ਇਨਫੈਕਟਿਡ ਪਾਏ ਗਏ ਹਨ। ਅਮਰੀਕਾ ਤੋਂ ਬਾਅਦ ਭਾਰਤ ਅਤੇ ਬ੍ਰਾਜ਼ੀਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ। ਡਬਲਯੂਐੱਚਓ ਦੇ ਪ੍ਰਮੁੱਖ ਟੈਡ੍ਰੋਸ ਅਦਨੋਮ ਘੇਬਰੇਸਸ ਨੇ ਕਿਹਾ ਕਿ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ‘ਚ ਲਗਾਤਾਰ ਪੰਜਵੇਂ ਹਫ਼ਤੇ ਵਾਧਾ ਦਰਜ ਕੀਤਾ ਗਿਆ ਹੈ। ਇਸ ਕਾਰਨ ਮ੍ਰਿਤਕਾਂ ਦਾ ਅੰਕੜਾ 30 ਲੱਖ ਦੇ ਪਾਰ ਪਹੁੰਚ ਗਿਆ ਹੈ। 25 ਤੋਂ 59 ਸਾਲ ਦੀ ਉਮਰ ਵਾਲੇ ਲੋਕਾਂ ‘ਚ ਇਨਫੈਕਸ਼ਨ ਤੇਜ਼ੀ ਨਾਲ ਵਧ ਰਿਹਾ ਹੈ। ਇਹ ਖ਼ਤਰੇ ਦੀ ਘੰਟੀ ਹੈ। ਇਹ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਜ਼ਿਆਦਾ ਖ਼ਤਰਨਾਕ ਹੋਣ ਦਾ ਨਤੀਜਾ ਹੋ ਸਕਦਾ ਹੈ। ਦੁਨੀਆ ਭਰ ਵਿਚ ਟੀਕਾਕਰਨ ਵਿਚ ਤੇਜ਼ੀ ਲਿਆਉਣ ਦੀ ਜ਼ਰੂਰਤ ਹੈ।

Related posts

ਕੋਵਿਡ ਮਹਾਮਾਰੀ ਦੌਰਾਨ ਭਾਰਤੀਆਂ ਨੇ ਸਿਹਤ ਨੂੰ ਦਿੱਤੀ ਪਹਿਲ, 85 ਫ਼ੀਸਦੀ ਭਾਰਤੀਆਂ ਨੇ ਸਿਹਤ ਨਾਲ ਜੁੜੀ ਸਮੱਗਰੀ ’ਤੇ ਜ਼ਿਆਦਾ ਖ਼ਰਚ ਕੀਤੇ

On Punjab

ਜਾਣੋ ਐਲੋਵੇਰਾ ਦੇ ਲਾਜਵਾਬ ਫਾਇਦੇ

On Punjab

ਕੋਰੋਨਾਵਾਇਰਸ ਜਾਂ ਹੋਰ ਕੋਈ ਰੋਗ ਹੋ ਜਾਵੇ, ਤਾਂ ਕੀ ਖਾਈਏ ਤੇ ਕੀ ਹਨ ਪ੍ਰਹੇਜ਼?

On Punjab